ਹੁਣ ਨਹੀਂ ਬਖ਼ਸ਼ਿਆਂ ਜਾਵੇਗਾ ਮੂਸੇਵਾਲਾ, ਕੈਪਟਨ ਨੇ ਦੇ ਦਿੱਤੇ ਵੱਡੇ ਆਦੇਸ਼

ਹੁਣ ਨਹੀਂ ਬਖ਼ਸ਼ਿਆਂ ਜਾਵੇਗਾ ਮੂਸੇਵਾਲਾ, ਕੈਪਟਨ ਨੇ ਦੇ ਦਿੱਤੇ ਵੱਡੇ ਆਦੇਸ਼

ਮਾਨਸਾ : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਅਪਣੇ ਗੀਤਾਂ ਰਾਹੀਂ ਨੌਜਵਾਨਾਂ ਨੂੰ ਭੜਕਾਉਣ ਸਬੰਧੀ ਫ਼ਸਦਾ ਨਜ਼ਰ ਆ ਰਿਹਾ ਹੈ। ਮੂਸੇਵਾਲਾ ਦੇ ਨਾਲ-ਨਾਲ ਮਸ਼ਹੂਰ ਗਾਇਕ ਮਨਕੀਰਤ ਔਲਖ ਵੀ ਉਸ ਦੇ ਨਾਲ ਹੀ ਇਕ ਮਾਮਲੇ ਵਿਚ ਫੱਸ ਰਿਹਾ ਹੈ। ਜਾਣਕਾਰੀ ਅਨੁਸਾਰ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਥਾਣਾ ਸਦਰ ਮਾਨਸਾ ਦੀ ਪੁਲਿਸ ਨੇ ਜ਼ਿਲ੍ਹਾ ਕਾਨੂੰਨੀ ਅਟਾਰਨੀ ਮਾਨਸਾ ਦੀ ਸਲਾਹ ਲੈਣ ਤੋਂ ਬਾਅਦ ਗਾਇਕ ਸਿੱਧੂ ਮੂਸੇਵਾਲਾ, ਮਨਕੀਰਤ ਔਲਖ ਤੇ ਕਰੀਬ 5 ਹੋਰ ਅਣਪਛਾਤੇ ਵਿਅਕਤੀਆਂ ‘ਤੇ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਵੇਰਵਿਆਂ ਮੁਤਾਬਕ ਦੋਸ਼ ਹੈ ਕਿ ਸਿੱਧੂ ਮੂਸੇਵਾਲਾ ਅਤੇ ਮਨਕੀਰਤ ਔਲਖ ਵਲੋਂ ‘ਪੱਖੀਆਂ-2’ ਗੀਤ ਪਿੰਡ ਮੂਸਾ ਵਿਖੇ ਗਾ ਕੇ ਨੌਜਵਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ, ਜਿਸ ‘ਤੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵਲੋਂ ਉਕਤ ਗਾਇਕਾਂ ਵਿਰੁਧ ਮਾਮਲਾ ਦਰਜ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਥਾਣਾ ਸਦਰ ਮਾਨਸਾ ਦੇ ਜਾਂਚ ਅਫ਼ਸਰ ਅਮਰਜੀਤ ਸਿੰਘ ਨੇ ਦਸਿਆ ਕਿ ਉਨ੍ਹਾਂ ਜ਼ਿਲ੍ਹਾ ਅਟਾਰਨੀ ਮਾਨਸਾ ਤੋਂ ਕਾਨੂੰਨੀ ਸਲਾਹ ਲੈ ਕੇ ਉਕਤ ਗਾਇਕਾਂ ਸਮੇਤ ਕਰੀਬ 5 ਹੋਰ ਅਣਪਛਾਤੇ ਵਿਅਕਤੀਆਂ ਵਿਰੁਧ ਮਾਮਲਾ ਦਰਜ ਕਰ ਲਿਆ ਹੈ। ਦੂਜੇ ਪਾਸੇ ਸਿੱਧੂ ਮੂਸੇਵਾਲਾ ਦੇ ਪਿਤਾ ਬਲੌਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ‘ਤੇ ਕਿਸੇ ਗੀਤ ਸਬੰਧੀ ਮਾਮਲਾ ਦਰਜ ਹੋਇਆ ਹੈ ਪਰ ਉਹ ਇਸ ਬਾਰੇ ਅਜੇ ਹੋਰ ਕੁੱਝ ਨਹੀਂ ਕਹਿਣਗੇ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਵੀ ਇਕ ਟਵੀਟ ਦੇ ਜਰੀਏ ਆਦੇਸ਼ ਦੇ ਦਿੱਤੇ ਹਨ ਕਿ ਹੁਣ ਅਜਿਹੇ ਭੜਕਾਊ ਗਾਣੇ ਗਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

You must be logged in to post a comment Login