ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ ਨੇ ਹੋਂਦ ਚਿੱਲੜ ਦੇ ਖੰਡਰਾਂ ‘ਚ 51 ਫੁੱਟਾ ਨਿਸ਼ਾਨ ਸਾਹਿਬ ਝੁਲਾਇਆ

ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ ਨੇ ਹੋਂਦ ਚਿੱਲੜ ਦੇ ਖੰਡਰਾਂ ‘ਚ 51 ਫੁੱਟਾ ਨਿਸ਼ਾਨ ਸਾਹਿਬ ਝੁਲਾਇਆ

ਮੋਗਾ : ਹਰਿਆਣਾ ਰਾਜ ਦੇ ਜ਼ਿਲ੍ਹਾ ਰੇਵਾੜੀ ਨਜ਼ਦੀਕ ਨਵੰਬਰ 1984 ਦੌਰਾਨ ਪਿੰਡ ਹੋਂਦ ਚਿੱਲੜ ਨੂੰ ਖੰਡਰਾਂ ਵਿਚ ਤਬਦੀਲ ਕਰ ਕੇ ਉਥੇ 32 ਸਿੱਖਾਂ ਨੂੰ ਜਿੰਦਾ ਜਲਾ ਕੇ ਸ਼ਹੀਦ ਕਰ ਦਿਤਾ ਗਿਆ ਸੀ, ਵਿਖੇ ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਘੋਲੀਆ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਭਾਈ ਕਰਨੈਲ ਸਿੰਘ ਪੀਰ ਮੁਹੰਮਦ, ਜਥੇਦਾਰ ਸੰਤੋਖ ਸਿੰਘ ਸਾਹਨੀ, ਗੁਰਜੀਤ ਸਿੰਘ ਪਟੌਦੀ, ਬਾਬਾ ਸਰਬਜੋਤ ਸਿੰਘ ਡਾਂਗੋ, ਭਾਈ ਬਲਕਰਨ ਸਿੰਘ ਢਿੱਲੋਂ ਦੇ ਸਰਗਰਮ ਸਹਿਯੋਗ ਨਾਲ ਭਾਈ ਦਰਸ਼ਨ ਸਿੰਘ ਘੋਲੀਆ ਦੀ ਅਗਵਾਈ ਵਿਚ ਖ਼ਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਕੇਸਰੀ ਨਿਸ਼ਾਨ ਸਾਹਿਬ 35 ਸਾਲਾ ਬਾਅਦ ਦੁਬਾਰਾ ਝੁਲਾ ਦਿਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਖ਼ਾਲਸਾ ਪੰਥ ਦੇ ਸੂਰਬੀਰ ਯੋਧੇ ਭਾਈ ਦਰਸ਼ਨ ਸਿੰਘ ਘੋਲੀਆ ਨੇ 7 ਨਵੰਬਰ ਨੂੰ ਸੰਗਤਾਂ ਦੇ ਇਕੱਠ ਵਿਚ ਅਰਦਾਸ ਕੀਤੀ ਸੀ ਕਿ ਉਨ੍ਹਾਂ ਦੀ ਸੰਸਥਾ ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ ਹੋਂਦ ਚਿੱਲੜ ਵਿਖੇ ਦੁਬਾਰਾ ਨਿਸ਼ਾਨ ਸਾਹਿਬ ਸਥਾਪਤ ਕਰੇਗੀ। ਪਿਛਲੇ ਦਿਨੀਂ ਅਪਣੇ ਕੀਤੇ ਐਲਾਨ ‘ਤੇ ਪਹਿਰਾ ਦਿੰਦਿਆਂ ਸ਼ਹੀਦੀ ਯਾਦਗਾਰ ਬਣਾਉਣ ਦੀ ਸ਼ੁਰੂਆਤ ਕਰਦਿਆਂ 51 ਫ਼ੁੱਟ ਉਚਾ ਕੇਸਰੀ ਨਿਸ਼ਾਨ ਸਾਹਿਬ ਚੜ੍ਹਾਅ ਦਿਤਾ।

You must be logged in to post a comment Login