ਜ਼ੇਲ ‘ਚ ਮਾਰੇ ਅਜੀਤ ਦੇ ਹੱਕ ‘ਚ ਡਟੇ ਸਿਮਰਜੀਤ ਬੈਂਸ, ਜਾਣਗੇ ਹਾਈਕੋਰਟ

ਜ਼ੇਲ ‘ਚ ਮਾਰੇ ਅਜੀਤ ਦੇ ਹੱਕ ‘ਚ ਡਟੇ ਸਿਮਰਜੀਤ ਬੈਂਸ, ਜਾਣਗੇ ਹਾਈਕੋਰਟ

ਲੁਧਿਆਣਾ: ਲੁਧਿਆਣਾ ਕੇਂਦਰੀ ਜੇਲ ਵਿਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ। ਅਜੀਤ ਦੇ ਪਰਵਾਰਕ ਮੈਂਬਰਾਂ ਨੇ ਸ਼ਨੀਵਾਰ ਨੂੰ ਡਿਪਟੀ ਪੁਲਿਸ ਕਮਿਸ਼ਨਰ ਅਸ਼ਵਨੀ ਕਪੂਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦਾ ਨਾਲ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵੀ ਮੌਜੂਦ ਰਹੇ। ਪਰਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਪੁਲਿਸ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਸਿਮਰਜੀਤ ਬੈਂਸ ਨੇ ਕਿਹਾ ਕਿ ਅਜੀਤ ਸਿੰਘ ਜੰਗ ਨੂੰ ਗੋਲੀ ਮਾਰਨ ਵਾਲੇ ਜੇਲ ਮੁਲਾਜ਼ਮ ਧਾਲੀਵਾਲ ‘ਤੇ 302 ਦਾ ਮੁਕੱਦਮਾ ਦਰਜ ਕੀਤਾ ਜਾਵੇ। ਇਸ ਮੌਕੇ ਪਰਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਵੀ ਮਿਲ ਰਹੀਆਂ ਹਨ। ਮ੍ਰਿਤਕ ਅਜੀਤ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ‘ਤੇ ਪੁਲਿਸ ਵੱਲੋਂ ਲਗਾਤਾਰ ਸੰਸਕਾਰ ਕਰਨ ਦਾ ਦਬਾਅ ਬਣਿਆ ਜਾ ਰਿਹਾ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਪੁਲਿਸ ਨੇ ਪੋਸਟ ਮਾਰਟਮ ਵੀ ਉਨ੍ਹਾਂ ਦੀ ਮਰਜ਼ੀ ਤੋਂ ਬਿਨ੍ਹਾਂ ਹੀ ਕੀਤਾ। ਪਰਵਾਰ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਨੂੰ ਸੋਚੀ-ਸਮਝੀ ਸਾਜਿਸ਼ ਤਹਿਤ ਕਤਲ ਕੀਤਾ ਗਿਆ ਹੈ। ਇਸ ਕਰਕੇ ਦੋਸ਼ੀ ਪੁਲਿਸ ਮੁਲਾਜ਼ਮਾਂ ਦੇ ਵਿਰੁੱਧ ਕਤਲ ਦਾ ਪਰਚਾ ਦਰਜ ਹੋਣਾ ਚਾਹੀਦਾ ਹੈ। ਦੂਜੇ ਪਾਸੇ ਬੈਂਸ ਨੇ ਕਿਹਾ ਕਿ ਜੇਕਰ ਪਰਵਾਰ ਨੂੰ ਇਨਸਾਫ਼ ਨਹੀਂ ਮਿਲਿਆ ਤਾਂ ਉਹ ਹਾਈਕੋਰਟ ਦਾ ਰੁਖ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਜੂਡੀਸ਼ੀਅਲ ਇਨਕੁਆਇਰੀ ਦੌਰਾਨ ਕੈਦੀਆਂ ‘ਤਾ ਪਰਚਾ ਦਰਜ ਹੋ ਸਕਦਾ ਹੈ ਤਾਂ ਕੈਦੀਆਂ ‘ਤੇ ਗੋਲੀ ਚਲਾਉਣ ਵਾਲੇ ਮੁਲਾਜ਼ਮ ਕਿਉਂ ਨਹੀਂ।
ਪਰਵਾਰ ਨੇ ਲਾਸ਼ ਲੈਣ ਤੋਂ ਕੀਤਾ ਇਨਕਾਰ : ਮ੍ਰਿਤਕ ਅਜੀਤ ਸਿੰਘ ਦੇ ਪਰਵਾਰ ਵਾਲਿਆਂ ਨੇ ਉਸ ਦੀ ਲਾਸ਼ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਪਰਵਾਰ ਨੇ ਪੁਲਿਸ ‘ਤੇ ਧੱਕੇਸ਼ਾਹੀ ਦੇ ਦੇਸ਼ ਲਾਏ ਹਨ ਅਤੇ ਪੁਲਿਸ ਵਿਰੁੱਧ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਅਜੀਤ ਦੇ ਪਰਵਾਰ ਦਾ ਰੋਰੋ ਕੇ ਬੁਰਾ ਹਾਲ ਹੈ। ਪਰਵਾਰ ਨੇ ਇਨਸਾਫ਼ ਨਾ ਮਿਲਣ ਦੀ ਹਾਲਤ ਵਿਚ ਖੁਦਕੁਸ਼ੀ ਦੀ ਧਮਕੀ ਦਿੱਤੀ ਹੈ।

You must be logged in to post a comment Login