1 ਨਵੰਬਰ ਨੂੰ ਨਹੀਂ ਹੋਵੇਗਾ ਪੰਜਾਬ ਬੰਦ

1 ਨਵੰਬਰ ਨੂੰ ਨਹੀਂ ਹੋਵੇਗਾ ਪੰਜਾਬ ਬੰਦ

ਅੰਮ੍ਰਿਤਸਰ : ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਨੇ ਪੰਜਾਬ ਬੰਦ ਦੀ ਕਾਲ ਰੱਦ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਤੇ ਸਿੱਖ ਨਸਲਕੁਸ਼ੀ ਦੇ ਪੀੜ੍ਹਤ ਪਰਿਵਾਰਾਂ ਵਲੋਂ ਦੋਸ਼ੀਆਂ ਖਿਲਾਫ ਸਜ਼ਾ ਦੀ ਮੰਗ ਨੂੰ ਲੈ ਕੇ ਬੰਦ ਦੀ ਕਾਲ ਦਿੱਤੀ ਗਈ ਸੀ। ਸੰਸਥਾ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਪੰਥਕ ਏਕਤਾ ਨੂੰ ਮੁੱਖ ਰੱਖਦਿਆਂ ਹੋਇਆ ਇਹ ਫੈਸਲਾ ਰੱਦ ਕੀਤਾ ਗਿਆ ਹੈ। ਇਸ ਸਬੰਧੀ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਬਰਗਾੜੀ ਮੋਰਚੇ ਨੂੰ ਅਰੰਭਣ ਵਾਲੀਆਂ ਜਥੇਬੰਦੀਆਂ ਨੂੰ ਹੁਣ ਵੱਡਾ ਪ੍ਰੋਗਰਾਮ ਉਲੀਕਣਾ ਚਾਹੀਦਾ ਹੈ ਤੇ ਉਨ੍ਹਾਂ ਵਲੋਂ ਜੋ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ ਉਸ ‘ਚ ਪੂਰਾ ਸਹਿਯੋਗ ਕੀਤਾ ਜਾਵੇਗਾ।

You must be logged in to post a comment Login