12ਵੀਂ ਦੇ ਸਿਲੇਬਸ ਵਿਵਾਦ ‘ਤੇ ਬਣੀ ਕਮੇਟੀ ਦੀ ਸਫਾਈ

12ਵੀਂ ਦੇ ਸਿਲੇਬਸ ਵਿਵਾਦ ‘ਤੇ ਬਣੀ ਕਮੇਟੀ ਦੀ ਸਫਾਈ

ਚੰਡੀਗੜ੍ਹ : 12ਵੀਂ ਜਮਾਤ ਦੀ ਇਤਿਹਾਸ ਵਿਸ਼ੇ ਨਾਲ ਸਬੰਧਿਤ ਪੁਸਤਕ ਦੇ ਹੱਲ ਲਈ ਪੰਜਾਬ ਸਰਕਾਰ ਵਲੋਂ ਬਣਾਈ ਗਈ 6 ਮੈਂਬਰੀ ਕਮੇਟੀ ਨੇ ਇੱਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਸਫਾਈ ਦਿੰਦਿਆਂ ਸਾਰੇ ਦੋਸ਼ਾਂ ਨੂੰ ਝੂਠਾ ਦੱਸਿਆ ਹੈ। ਇਸ ਬਾਰੇ ਕਮੇਟੀ ਦੇ ਚੇਅਰਮੈਨ ਕਿਰਪਾਲ ਸਿੰਘ ਨੇ ਕਿਹਾ ਕਿ ਮੈਂ 20 ਸਾਲ ਅਕਾਲੀਆਂ ਨਾਲ ਕੰਮ ਕੀਤਾ ਹੈ ਅਤੇ ਮੈਨੂੰ ਕਾਫੀ ਸਨਮਾਨ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵੇਂ ਇਤਿਹਾਸ ‘ਚ ਤੱਥਾਂ ਨੂੰ ਚੰਗੀ ਤਰ੍ਹਾਂ ਦੇਖਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਸਹੀ ਤਰੀਕੇ ਨਾਲ ਰੱਖਿਆ ਜਾਵੇਗਾ। ਕਿਰਪਾਲ ਸਿੰਘ ਨੇ ਕਿਹਾ ਕਿ ਅਸੀਂ ਨਾ ਅਕਾਲੀ ਹਾਂ, ਨਾ ਕਾਂਗਰਸੀ ਹਾਂ, ਸਗੋਂ ਇਤਿਹਾਸਕਾਰ ਹਾਂ। ਕਿਰਪਾਲ ਸਿੰਘ ਨੇ ਕਿਹਾ ਕਿ ਕਮੇਟੀ ਦੇ ਸਾਰੇ ਮੈਂਬਰਾਂ ਨੇ ਆਪਣਾ ਸਾਰਾ ਜੀਵਨ ਇਤਿਹਾਸ ਨੂੰ ਹੀ ਸਮਰਪਿਤ ਕੀਤਾ ਹੋਇਆ ਹੈ ਅਤੇ ਸਾਡੇ ਸਾਰਿਆਂ ‘ਚ ਸਿੱਖ ਗੁਰੂਆਂ ਬਾਰੇ ਤੇ ਸਿੱਖ ਧਰਮ ਬਾਰੇ ਪੂਰਨ ਤੌਰ ‘ਤੇ ਸਤਿਕਾਰ ਹੈ। ਉਨ੍ਹਾਂ ਕਿਹਾ ਕਿ ਕਿਤਾਬ ਵਿਵਾਦ ਦਾ ਸਿਆਸਤ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

You must be logged in to post a comment Login