16 ਸਾਲਾ ਲੜਕੀ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਚਿੱਠੀ ਲਿਖ ਕੈਪਟਨ ਖਿਲਾਫ ਕੀਤੀ ਕਾਰਵਾਈ ਮੰਗ

16 ਸਾਲਾ ਲੜਕੀ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਚਿੱਠੀ ਲਿਖ ਕੈਪਟਨ ਖਿਲਾਫ ਕੀਤੀ ਕਾਰਵਾਈ ਮੰਗ

ਜਲੰਧਰ : ਨਸ਼ਿਆਂ ਦੀ ਦਲਦਲ ‘ਚ ਫਸੇ ਪੰਜਾਬ ਨੂੰ ਬਾਹਰ ਕੱਢਣ ਲਈ ਇਕ 16 ਸਾਲ ਦੀ ਲੜਕੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖੀ ਹੈ। ਲੜਕੀ ਨੇ ਚਿੱਠੀ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੱਥ ‘ਚ ਗੁਟਕਾ ਸਾਹਿਬ ਫੜ ਕੇ ਖਾਧੀ ਸਹੁੰ ਨੂੰ ਝੂਠਾ ਦੱਸਦੇ ਹੋਏ ਮੁੱਖ ਮੰਤਰੀ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਲੜਕੀ ਨੇ ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖ ਕੇ ਨਸ਼ਿਆਂ ਖਿਲਾਫ ਮਹਿੰਮ ਸ਼ੁਰੂ ਕਰਨ ਦੀ ਗੱਲ ਕਹੀ ਹੈ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ। ਉਧਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਤਕ ਅਜਿਹੀ ਕੋਈ ਚਿੱਠੀ ਨਹੀਂ ਪ੍ਰਾਪਤ ਹੋਈ ਹੈ। ਦੱਸਣਯੋਗ ਹੈ ਕਿ ਪੰਜਾਬ ‘ਚ ਆਏ ਦਿਨ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ, ਜਿਸ ਲਈ ਲੋਕ ਕੈਪਟਨ ਸਰਕਾਰ ਨੂੰ ਜ਼ਿੰਮੇਵਾਰ ਮੰਨ ਰਹੇ ਹਨ ਕਿਉਂਕ ਚੋਣਾਂ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 4 ਹਫਤਿਆਂ ਦੌਰਾਨ ਪੰਜਾਬ ਵਿਚੋਂ ਨਸ਼ਾ ਖਤਮ ਕਰਨ ਦੀ ਸਹੁੰ ਚੁੱਕੀ ਸੀ ਜਦਕਿ 1 ਸਾਲ ਤੋਂ ਵੱਧ ਸਮਾਂ ਹੋਣ ਦੇ ਬਾਵਜੂਦ ਵੀ ਸਰਕਾਰ ਨਸ਼ਾ ਖਤਮ ਕਰਨ ਵਿਚ ਨਾਕਾਮ ਸਾਬਤ ਹੋਈ ਹੈ।

You must be logged in to post a comment Login