19 ਤੋਂ 21 ਅਤੇ 24 ਅਕਤੂਬਰ ਨੂੰ ਬੰਦ ਰਹਿਣਗੇ ਠੇਕੇ

19 ਤੋਂ 21 ਅਤੇ 24 ਅਕਤੂਬਰ ਨੂੰ ਬੰਦ ਰਹਿਣਗੇ ਠੇਕੇ

ਲੁਧਿਆਣਾ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣਗੀਆਂ। 24 ਅਕਤੂਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਏਗਾ। ਇਸ ਸਮੇਂ ਸੂਬੇ ‘ਚ ਵੱਖੋ-ਵੱਖ ਪਾਰਟੀਆਂ ਵਲੋਂ ਚੋਣ ਪ੍ਰਚਾਰ ਜ਼ੋਰਾਂ ‘ਤੇ ਹੈ। ਵਿਧਾਨ ਸਭਾ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਵਲੋਂ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਕਾਂਗਰਸ ਪਾਰਟੀ ਵਲੋਂ ਕੈਪਟਨ ਸੰਦੀਪ ਸੰਧੂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਜ਼ਿਲ੍ਹਾ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦਸਿਆ ਕਿ ਭਾਰਤੀ ਚੋਣ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਹਲਕਾ ਦਾਖਾ ਅਤੇ ਇਸ ਦੇ ਨਾਲ ਲਗਦੇ 3 ਕਿਲੋਮੀਟਰ ਏਰੀਏ ਅਧੀਨ ਆਉਂਦੇ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਆਬਕਾਰੀ ਅਤੇ ਕਰ ਕਮਿਸ਼ਨ ਪੰਜਾਬ ਵਲੋਂ ਵਿਧਾਨ ਸਭਾ ਹਲਕਾ ਦਾਖਾ ਵਿਚ 19 ਅਕਤੂਬਰ ਸ਼ਾਮ 6 ਵਜੇ ਤੋਂ 21 ਅਕਤੂਬਰ ਸ਼ਾਮ 6 ਵਜੇ ਤਕ ਅਤੇ 24 ਅਕਤੂਬਰ ਨੂੰ ਪੂਰਾ ਦਿਨ ਡ੍ਰਾਈ ਡੇ ਰੱਖਣ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਚੋਣਾਂ ਦੌਰਾਨ ਵੋਟਾਂ ਪੇਣ ਅਤੇ ਨਤੀਜਿਆਂ ਦੀ ਪ੍ਰਕਿਰਿਆ ਸ਼ਾਂਤੀਪੂਰਨ ਹੋ ਨਿਬੜੇ।

You must be logged in to post a comment Login