1984 ਸਿੱਖ ਕਤਲੇਆਮ : ਕੋਰਟ ਕੰਪਲੈਕਸ ਦੇ ਬਾਹਰ ਦੋਸ਼ੀਆਂ ‘ਤੇ ਹਮਲਾ

1984 ਸਿੱਖ ਕਤਲੇਆਮ : ਕੋਰਟ ਕੰਪਲੈਕਸ ਦੇ ਬਾਹਰ ਦੋਸ਼ੀਆਂ ‘ਤੇ ਹਮਲਾ

ਨਵੀਂ ਦਿੱਲੀ – ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ ਦੇ ਦੋਸ਼ੀ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਦੀ ਸਜ਼ਾ ‘ਤੇ ਫੈਸਲਾ ਸੁਰੱਖਿਆ ਰੱਖ ਲਿਆ ਹੈ। ਸੁਣਵਾਈ ਤੋਂ ਬਾਅਦ ਕੋਰਟ ਕੰਪਲੈਕਸ ਦੇ ਬਾਹਰ ਦੋਸ਼ੀਆਂ ਨਾਲ ਹੱਥੋਂਪਾਈ ਹੋ ਗਈ। ਅਕਾਲੀ ਨੇਤਾ ਮਨਜਿੰਦਰ ਸਿੰਘ ਸਿਰਸਾ ਵਲੋਂ ਦੋਸ਼ੀਆਂ ‘ਤੇ ਹਮਲਾ ਕੀਤਾ ਗਿਆ। ਪੁਲਸ ਨੇ ਆ ਕੇ ਇਸ ਸਥਿਤੀ ਨੂੰ ਸੰਭਾਲਿਆ। ਇੱਥੇ ਦੱਸ ਦੇਈਏ ਕਿ ਦੱਖਣੀ ਦਿੱਲੀ ਦੇ ਮਹਿਪਾਲਪੁਰ ਪਿੰਡ ‘ਚ 1 ਨਵੰਬਰ 1984 ਨੂੰ ਇੱਥੋਂ ਦੇ ਰਹਿਣ ਵਾਲੇ ਸਿੱਖ ਹਰਦੇਵ ਸਿੰਘ ਅਤੇ ਅਵਤਾਰ ਸਿੰਘ ਦੀ ਹੱਤਿਆ ਮਾਮਲੇ ਵਿਚ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਮ੍ਰਿਤਕ ਹਰਦੇਵ ਸਿੰਘ ਦੇ ਭਰਾ ਸੰਤੋਸ਼ ਸਿੰਘ ਦੀ ਸ਼ਿਕਾਇਤ ‘ਤੇ ਇਹ ਮਾਮਲਾ ਦਰਜ ਕੀਤਾ ਗਿਆ ਸੀ। ਲੱਗਭਗ 34 ਸਾਲ ਮਗਰੋਂ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਦੋਹਾਂ ਦੋਸ਼ੀਆਂ ਨੂੰ ਦੋਸ਼ੀ ਮੰਨਿਆ ਗਿਆ। ਦਿੱਲੀ ਪੁਲਸ ਨੇ ਸਬੂਤਾਂ ਦੀ ਘਾਟ ਕਾਰਨ ਇਸ ਮਾਮਲੇ ਨੂੰ 1994 ‘ਚ ਬੰਦ ਕਰ ਦਿੱਤਾ ਸੀ, ਜਿਸ ਮਗਰੋਂ ਵਿਸ਼ੇਸ਼ ਜਾਂਚ ਦਲ ਨੇ ਮੁੜ ਤੋਂ ਜਾਂਚ ਕੀਤੀ ਅਤੇ ਇਸ ਨੂੰ ਅੰਜਾਮ ਤਕ ਪਹੁੰਚਾਇਆ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਦੋਹਾਂ ਦੋਸ਼ੀਆਂ ਦੀ ਸਜ਼ਾ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। 20 ਨਵੰਬਰ ਨੂੰ ਦੋਸ਼ੀਆਂ ਨੂੰ ਸਜ਼ਾ ਸੁਣਾਈ ਜਾਵੇਗੀ।

You must be logged in to post a comment Login