20 ਕੁਇੰਟਲ 60 ਕਿੱਲੋ ਨਕਲੀ ਪਨੀਰ ਬਰਾਮਦ, ਇਕ ਵਿਅਕਤੀ ਗ੍ਰਿਫ਼ਤਾਰ

20 ਕੁਇੰਟਲ 60 ਕਿੱਲੋ ਨਕਲੀ ਪਨੀਰ ਬਰਾਮਦ, ਇਕ ਵਿਅਕਤੀ ਗ੍ਰਿਫ਼ਤਾਰ

ਐਸ.ਏ.ਐਸ. ਨਗਰ- ਪਿਛਲੇ ਦਿਨੀਂ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ: ਬਲਬੀਰ ਸਿੰਘ ਸਿੱਧੂ ਵੱਲੋਂ ਨਕਲੀ ਪਨੀਰ ਅਤੇ ਹੋਰ ਖਾਧ ਪਦਾਰਥ ਤਿਆਰ ਕਰਨ ਵਾਲੇ ਮਿਲਾਵਟ ਖੋਰਾਂ ਨੂੰ ਨੱਥ ਪਾਉਣ ਲਈ ਦਿੱਤੇ ਗਏ ਸਖ਼ਤ ਆਦੇਸ਼ਾਂ ਅਨੁਸਾਰ ਅੱਜ ਡੇਅਰੀ ਵਿਕਾਸ ਬੋਰਡ, ਸਿਹਤ ਵਿਭਾਗ ਤੇ ਪੁਲਿਸ ਵਿਭਾਗ ਵੱਲੋਂ ਮੋਹਾਲੀ ਨੇੜਲੇ ਪਿੰਡ ਬੱਲੋਮਾਜਰਾ ਵਿਖੇ ਬਿਨਾਂ ਲਾਇਸੈਂਸ ਤੋਂ ਖਾਧ ਪਦਾਰਥ ਤਿਆਰ ਕਰਨ ਵਾਲੀ ਫ਼ੈਕਟਰੀ ਵਿਚ ਛਾਪਾਮਾਰੀ ਕੀਤੀ। ਜਿਸ ਦੌਰਾਨ 20 ਕੁਇੰਟਲ 60 ਕਿੱਲੋ ਨਕਲੀ ਪਨੀਰ 89 ਕਿੱਲੋ ਮੱਖਣ, ਦੇਸੀ ਘਿਓ , ਕਰੀਮ 10 ਕਿੱਲੋ ਅਤੇ 3,375 ਕਿੱਲੋ ਸਕੀਮ ਮਿਲਕ ਪਾਊਡਰ, 120 ਲੀਟਰ ਸਲਫਿਊਰਿਕ ਐਸਿਡ ਬਰਾਮਦ ਕੀਤਾ ਅਤੇ ਇਸ ਗੋਰਖ ਧੰਦੇ ਨੂੰ ਚਲਾਉਣ ਵਾਲੇ ਅਸ਼ੋਕ ਕੁਮਾਰ ਵਾਸੀ ਮੌਲੀ ਜਗਰਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

You must be logged in to post a comment Login