550 ਸਾਲਾ ਪ੍ਰਕਾਸ਼ ਪੁਰਬ ਜਸ਼ਨਾਂ ਲਈ ਕੇਂਦਰ ਸਰਕਾਰ 100 ਕਰੋੜ ਰੁਪਏ ਜਾਰੀ ਕਰੇ : ਚੰਨੀ

550 ਸਾਲਾ ਪ੍ਰਕਾਸ਼ ਪੁਰਬ ਜਸ਼ਨਾਂ ਲਈ ਕੇਂਦਰ ਸਰਕਾਰ 100 ਕਰੋੜ ਰੁਪਏ ਜਾਰੀ ਕਰੇ : ਚੰਨੀ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਇਨ੍ਹਾਂ ਸਮਾਗਮਾਂ ਵਿਚ ਦੁਨੀਆਂ ਭਰ ਤੋਂ ਲੱਖਾਂ ਦੀ ਗਿਣਤੀ ਵਿਚ ਨਾਨਕ ਨਾਮ ਲੇਵਾ ਸੰਗਤਾਂ ਸ਼ਾਮਲ ਹੋਣਗੀਆਂ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਇਨ੍ਹਾਂ ਸਮਾਗਮਾਂ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਦਿੱਲੀ ਵਿਖੇ ਦੇ ਸਮਰਾਟ ਹੋਟਲ ਵਿਖੇ ਦੇਸ਼ ਵਿਚ ਸੈਰ ਸਪਾਟੇ ਨੂੰ ਵਿਕਸਤ ਕਰਨ ਲਈ ਰੱਖੀ ਮੀਟਿੰਗ ਦੌਰਾਨ ਪੰਜਾਬ ਦੇ ਸਭਿਆਚਾਰਕ ਅਤੇ ਸੈਰ ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਸੈਰ ਸਪਾਟਾ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨਾਲ ਗ਼ੈਰ-ਰਸਮੀ ਗੱਲਬਾਤ ਦੌਰਾਨ ਇਹ ਮੁੱਦਾ ਵਿਚਾਰਿਆ। ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚੰਨੀ ਨੇ ਕੇਂਦਰ ਸਰਕਾਰ ਦੇ ਸੈਰ ਸਪਾਟਾ ਮੰਤਰੀ ਤੋਂ ਮੰਗ ਕੀਤੀ ਹੈ ਕਿ ਇੰਨਾਂ ਸਮਾਗਮਾਂ ਲਈ 100 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਜਾਣ। ਮੀਟਿੰਗ ਤੋਂ ਬਾਅਦ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਚੰਨੀ ਨੇ ਦਸਿਆ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਹੈ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਅਤੇ ਕੁਝ ਹੋਰਨਾਂ ਵਿਕਾਸ ਪ੍ਰਾਜੈਕਟਾਂ ਲਈ ਪੰਜਾਬ ਸਰਕਾਰ ਵਲੋਂ ਭੇਜੇ 2145 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਵੀ ਤੁਰੰਤ ਪ੍ਰਵਾਨਗੀ ਦਿੱਤੀ ਜਾਵੇ ਅਤੇ ਇਸ ਰਾਸ਼ੀ ਜਾਰੀ ਕੀਤੀ ਜਾਵੇ ਤਾਂ ਜੋ ਗੁਰੂ ਨਾਨਕ ਸਾਹਿਬ ਦੀ ਚਰਨ ਸ਼ੋਹ ਪ੍ਰਾਪਤ ਨਗਰੀ ਦਾ ਸਮੁੱਚਾ ਵਿਕਾਸ ਕੀਤਾ ਜਾ ਸਕੇ।ਇਸ ਦੇ ਨਾਲ ਹੀ ਉਨਾਂ ਸਵਦੇਸ਼ ਦਰਸ਼ਨ ਸਕੀਮ ਅਧੀਨ ਕੇਂਦਰ ਤੋਂ ਮਿਲਣ ਵਾਲੀ ਸਹਾਇਤਾ ਰਾਸ਼ੀ ਨੂੰ ਤੁਰੰਤ ਜਾਰੀ ਕਰਨ ਲਈ ਵੀ ਕੇਂਦਰੀ ਮੰਤਰੀ ਨਾਲ ਗੱਲਬਾਤ ਕੀਤੀ।

You must be logged in to post a comment Login