7 ਅਕਤੂਬਰ ਤੋਂ ਆਸਟਰੇਲੀਆ ਦੀਆਂ ਘੜੀਆਂ ਹੋਣਗੀਆਂ ਇਕ ਘੰਟਾ ਅੱਗੇ

7 ਅਕਤੂਬਰ ਤੋਂ ਆਸਟਰੇਲੀਆ ਦੀਆਂ ਘੜੀਆਂ ਹੋਣਗੀਆਂ ਇਕ ਘੰਟਾ ਅੱਗੇ

ਮੈਲਬੋਰਨ- ਡੇਅ ਲਾਈਟ ਸੇਵਿੰਗ’ ਨਿਯਮ ਅਧੀਨ ਐਤਵਾਰ 7 ਅਕਤੂਬਰ ਤੋਂ ਆਸਟਰੇਲੀਆ ਦੀਆਂ ਘੜੀਆਂ ਮੌਜੂਦਾ ਸਮੇਂ ਤੋਂ ਇਕ ਘੰਟਾ ਅੱਗੇ ਹੋ ਜਾਣਗੀਆ। ‘ਡੇਅ ਲਾਈਟ ਸੇਵਿੰਗ’ ਅਧੀਨ ਇਹ ਤਬਦੀਲੀ ਸਾਲ ਵਿਚ ਦੋ ਵਾਰ ਸੂਰਜ ਦੇ ਚੜ੍ਹਨ ਅਤੇ ਛੁਪਣ ਅਨੁਸਾਰ ਕੀਤੀ ਜਾਂਦੀ ਹੈ। ਐਤਵਾਰ 7 ਅਕਤੂਬਰ ਤੋਂ ਆਸਟਰੇਲੀਆਈ ਘੜੀਆਂ ਸਵੇਰੇ ਦੋ ਵਜੇ ਤੋਂ ਇਕ ਘੰਟਾ ਅੱਗੇ ਹੋ ਜਾਣਗੀਆਂ ਅਤੇ ਸਰਦ ਰੁੱਤ ਦੀ ਸ਼ੁਰੂਆਤ ’ਤੇ ਮੁੜ ਦੁਬਾਰਾ 7 ਅਪ੍ਰੈਲ 2019 ਨੂੰ ਇਕ ਘੰਟਾ ਪਿੱਛੇ ਹੋ ਜਾਣਗੀਆਂ। ਇਹ ਬਦਲਾਅ ਗਰਮੀਆਂ ਅਤੇ ਸਰਦੀਆਂ ਨੂੰ ਨਿਯਮਤ ਰੂਪ ਵਿਚ ਚਲਾਉਣ ਅਤੇ ਬਿਜਲੀ ਦੀ ਬੱਚਤ ’ਚ ਲਾਹੇਵੰਦ ਸਿੱਧ ਹੁੰਦਾ ਹੈ। ਇਸ ਤਬਦੀਲੀ ਤੋਂ ਬਾਅਦ ਮੈਲਬੋਰਨ-ਸਿਡਨੀ ਸਮੇਂ ਦਾ ਭਾਰਤੀ ਸਮੇਂ ਤੋਂ ਸਾਢੇ ਪੰਜ ਘੰਟੇ ਦਾ ਫਰਕ ਹੋਵੇਗਾ। ਇਹ ਤਬਦੀਲੀ ਵਿਕਟੋਰੀਆ, ਨਿਊ ਸਾਊਥ ਵੇਲਜ਼, ਤਸਮਾਨੀਆ, ਦੱਖਣੀ ਆਸਟਰੇਲੀਆ ਅਤੇ ਆਸਟਰੇਲੀਆਈ ਕੈਪੀਟਲ ਟੈਰੀਟਰੀ ਵਿਚ ਹੀ ਲਾਗੂ ਹੋਵੇਗੀ ਜਦਕਿ ਕੁਈਂਜ਼ਲੈਂਡ, ਪੱਛਮੀ ਆਸਟਰੇਲੀਆ ਅਤੇ ਨਾਰਦਰਨ ਟੈਰੀਟਰੀ ਦੇ ਸਮੇਂ ਵਿਚ ਕੋਈ ਬਦਲਾਅ ਨਹੀਂ ਹੋਵੇਗਾ। ਭਾਰਤ ਤੋਂ ਉਲਟ ਮੌਸਮ ਹੋਣ ਕਾਰਨ ਆਸਟਰੇਲੀਆ ਵਿਚ ਇਸ ਸਮੇਂ ਗਰਮ ਰੁੱਤ ਦਾ ਆਗਾਜ਼ ਹੋ ਰਿਹਾ ਹੈ।

You must be logged in to post a comment Login