’84 ਕਤਲੇਆਮ’ : ਦੋਸ਼ੀਆਂ ਦੀ ਸਜ਼ਾ ‘ਤੇ ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ

’84 ਕਤਲੇਆਮ’ : ਦੋਸ਼ੀਆਂ ਦੀ ਸਜ਼ਾ ‘ਤੇ ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ

ਨਵੀਂ ਦਿੱਲੀ – 1984 ਦੇ ਸਿੱਖ ਵਿਰੋਧੀ ਦੰਗਿਆਂ ਦੇ 34 ਸਾਲ ਬਾਅਦ ਇਸ ਨਾਲ ਜੁੜੇ ਇਕ ਮਾਮਲੇ ਵਿਚ ਅਦਾਲਤ ਨੇ ਦੋ ਦੋਸ਼ੀਆਂ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਦੀ ਸਜ਼ਾ ‘ਤੇ ਫੈਸਲਾ ਸੁਰੱਖਿਅਤ ਰੱਖਿਆ ਹੈ। ਦੋਹਾਂ ਦੋਸ਼ੀਆਂ ਨੂੰ 20 ਨਵੰਬਰ ਨੂੰ ਸਜ਼ਾ ਸੁਣਾਈ ਜਾਵੇਗੀ। ਦੋਹਾਂ ਦੋਸ਼ੀਆਂ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਬੁੱਧਵਾਰ ਭਾਵ ਕੱਲ ਦੋਸ਼ੀ ਕਰਾਰ ਦਿੱਤਾ ਸੀ। ਇੱਥੇ ਦੱਸ ਦੇਈਏ ਕਿ ਇਨ੍ਹਾਂ ਦੋਹਾਂ ਦੋਸ਼ੀਆਂ ਨੇ ਦੱਖਣੀ ਦਿੱਲੀ ਦੇ ਮਹਿਪਾਲਪੁਰ ‘ਚ ਦੋ ਸਿੱਖਾਂ ਦਾ ਕਤਲ ਕਰ ਦਿੱਤਾ ਸੀ। ਓਧਰ ਪੀੜਤ ਪੱਖ ਨੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਗਈ ਹੈ। ਦੋਹਾਂ ਦੋਸ਼ੀਆਂ ਦੀ ਸਜ਼ਾ ‘ਤੇ ਅਦਾਲਤ ‘ਚ ਬਹਿਸ ਮਗਰੋਂ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ। ਪੁਲਸ ਦੀ ਸੁਰੱਖਿਆ ਦਰਮਿਆਨ ਅਦਾਲਤ ‘ਚੋਂ ਬਾਹਰ ਆਉਂਦਿਆਂ ਹੀ ਦੋਹਾਂ ਦੋਸ਼ੀਆਂ ‘ਤੇ ਕੁਝ ਲੋਕਾਂ ਵਲੋਂ ਹਮਲਾ ਵੀ ਕੀਤਾ ਗਿਆ। ਲੋਕਾਂ ਵਲੋਂ ਦੋਹਾਂ ਦਾ ਤਿੱਖਾ ਵਿਰੋਧ ਕੀਤਾ ਗਿਆ ਅਤੇ ਕੁੱਟਮਾਰ ਦੀ ਕੋਸ਼ਿਸ਼ ਕੀਤੀ ਗਈ।

You must be logged in to post a comment Login