ਚੋਣ ਕਮਿਸ਼ਨ ਨੇ ਗੁਜਰਾਤ ਸਣੇ 6 ਰਾਜਾਂ ਦੇ ਗ੍ਰਹਿ ਸਕੱਤਰਾਂ ਤੇ ਪੱਛਮੀ ਬੰਗਾਲ ਦੇ ਪੁਲੀਸ ਮੁਖੀ ਨੂੰ ਹਟਾਉਣ ਦਾ ਹੁਕਮ ਦਿੱਤਾ

ਨਵੀਂ ਦਿੱਲੀ, 18 ਮਾਰਚ- ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਾਉਣ ਲਈ ਭਾਰਤੀ ਚੋਣ ਕਮਿਸ਼ਨ ਨੇ ਗੁਜਰਾਤ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਗ੍ਰਹਿ ਸਕੱਤਰਾਂ ਨੂੰ ਹਟਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਮਿਜ਼ੋਰਮ ਅਤੇ ਹਿਮਾਚਲ ਪ੍ਰਦੇਸ਼ ਵਿੱਚ ਆਮ ਪ੍ਰਸ਼ਾਸਨਿਕ ਵਿਭਾਗ ਦੇ ਸਕੱਤਰ ਨੂੰ ਵੀ ਹਟਾ ਦਿੱਤਾ ਗਿਆ ਹੈ। ਇਸ ਦੇ […]

ਤਰਨ ਤਾਰਨ: ਭਾਰਤ-ਪਾਕਿਸਤਾਨ ਸਰਹੱਦ ’ਤੇ 3 ਕਿਲੋ ਤੋਂ ਵੱਧ ਹੈਰੋਇਨ ਬਰਾਮਦ

ਚੰਡੀਗੜ੍ਹ, 18 ਮਾਰਚ- ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਤਿੰਨ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ। ਬੀਐੱਸਐੱਫ ਦੇ ਬੁਲਾਰੇ ਨੇ ਦੱਸਿਆ ਕਿ ਬੀਐੱਸਐੱਫ ਜਵਾਨਾਂ ਨੇ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਕਰੀਬ 12.05 ਵਜੇ ਤਰਨਤਾਰਨ ਦੇ ਸਰਹੱਦੀ ਖੇਤਰ ’ਚੋਂ ਕਾਲਾ ਬੈਗ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਬੈਗ ਦੀ ਤਲਾਸ਼ੀ ਲੈਣ […]

ਐੱਸਬੀਆਈ ਚੋਣ ਬਾਂਡ ਸਬੰਧੀ ਕੋਈ ਜਾਣਕਾਰੀ ਨਾ ਲੁਕਾਏ : ਸੁਪਰੀਮ ਕੋਰਟ

ਐੱਸਬੀਆਈ ਚੋਣ ਬਾਂਡ ਸਬੰਧੀ ਕੋਈ ਜਾਣਕਾਰੀ ਨਾ ਲੁਕਾਏ : ਸੁਪਰੀਮ ਕੋਰਟ

ਨਵੀਂ ਦਿੱਲੀ, 18 ਮਾਰਚ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਭਾਰਤੀ ਸਟੇਟ ਬੈਂਕ (ਐੱਸਬੀਆਈ) ਚੋਣਵੀਂ ਪਹੁੰਚ ਨਹੀਂ ਅਪਣਾ ਸਕਦਾ ਅਤੇ ਉਸ ਨੂੰ ਚੋਣ ਬਾਂਡਾਂ ਬਾਰੇ ਸਾਰੀਆਂ ਸੰਭਵ ਜਾਣਕਾਰੀਆਂ ਦਾ ਖੁਲਾਸਾ ਕਰਨਾ ਹੋਵੇਗਾ, ਜਿਸ ਵਿੱਚ ਵਿਲੱਖਣ ਬਾਂਡ ਨੰਬਰ ਸ਼ਾਮਲ ਹਨ, ਜਿਸ ਨਾਲ ਖਰੀਦਦਾਰ ਅਤੇ ਪ੍ਰਾਪਤਕਰਤਾ ਸਿਆਸੀ ਪਾਰਟੀਆਂ ਦੇ ਆਪਸੀ ਸਬੰਧਾਂ ਦਾ ਖੁਲਾਸਾ ਹੋਵੇਗਾ। ਭਾਰਤ ਦੇ ਚੀਫ਼ […]

ਦਿੱਲੀ ਜਲ ਬੋਰਡ ਨਾਲ ਸਬੰਧ ਮਨੀ ਲਾਂਡਰਿੰਗ ਮਾਮਲੇ ’ਚ ਈਡੀ ਅੱਗੇ ਪੇਸ਼ ਨਾ ਹੋਏ ਕੇਜਰੀਵਾਲ

ਦਿੱਲੀ ਜਲ ਬੋਰਡ ਨਾਲ ਸਬੰਧ ਮਨੀ ਲਾਂਡਰਿੰਗ ਮਾਮਲੇ ’ਚ ਈਡੀ ਅੱਗੇ ਪੇਸ਼ ਨਾ ਹੋਏ ਕੇਜਰੀਵਾਲ

ਨਵੀਂ ਦਿੱਲੀ, 18 ਮਾਰਚ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਜਲ ਬੋਰਡ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮਨ ਜਾਰੀ ਕਰਨ ’ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅੱਗੇ ਪੇਸ਼ ਨਹੀਂ ਹੋਏ। ਆਮ ਆਦਮੀ ਪਾਰਟੀ (ਆਪ) ਨੇ ਵੀ ਸੰਮਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਅਤੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਕੇਜਰੀਵਾਲ ਨੂੰ ਨਿਸ਼ਾਨਾ ਬਣਾਉਣ […]

ਚੋਣ ਬਾਂਡ ਦਾ ਪੈਸਾ ਸਰਕਾਰਾਂ ਡੇਗਣ ਲਈ ਵਰਤਿਆ: ਰਾਹੁਲ

ਚੋਣ ਬਾਂਡ ਦਾ ਪੈਸਾ ਸਰਕਾਰਾਂ ਡੇਗਣ ਲਈ ਵਰਤਿਆ: ਰਾਹੁਲ

ਨਵੀਂ ਦਿੱਲੀ, 17 ਮਾਰਚ- ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਹਮਲੇ ਤੇਜ਼ ਕਰਦਿਆਂ ਚੋਣ ਬਾਂਡ ਯੋਜਨਾ ਨੂੰ ਸਰਕਾਰਾਂ ਡੇਗਣ ਤੇ ਸਿਆਸੀ ਪਾਰਟੀਆਂ ਤੋੜਨ ਲਈ ਇਸਤੇਮਾਲ ਕੀਤਾ ਗਿਆ ਜਬਰੀ ਵਸੂਲ ਗਰੋਹ ਕਰਾਰ ਦਿੱਤਾ। ਉਨ੍ਹਾਂ ‘ਭਾਰਤ ਜੋੜੋ ਯਾਤਰਾ’ ਦੇ ਮੁੰਬਈ ਲਈ ਰਵਾਨਾ ਹੋਣ ਤੋਂ ਪਹਿਲਾਂ ਮਹਾਰਾਸ਼ਟਰ ਦੇ ਠਾਣੇ ਵਿੱਚ ਜੰਭਾਲੀ […]