ਲਾਹੌਰ ਵਿਚ ਵਰਲਡ ਪੰਜਾਬੀ ਕਾਨਫ਼ਰੰਸ ਵਿਚ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਸਾਹਿਤਕਾਰ ਤੇ ਕਾਲਕਾਰ ਸ਼ਾਮਿਲ ਹੋਏ

ਲਾਹੌਰ – ਬੀਤੇ ਦਿਨ ਇੱਥੇ ਪੰਜਾਬੀ ਕਲਚਰ ਦੀ ਚੜ੍ਹਦੀ ਕਲਾ ਵਾਸਤੇ ਕਾਇਮ ਕੀਤੇ ਗਏ ਪੰਜਾਬ ਇੰਸਟੀਚਿਊਟ ਆਫ਼ ਲੈਂਗੁਏਜ ਆਰਟ ਐਂਡ ਕਲਚਰ  (ਪਿਲਾਕ) ਵਿਚ ਵਰਲਡ ਪੰਜਾਬੀ ਕਾਨਫ਼ਰੰਸ ਦਾ ਇੰਤਜ਼ਾਮ ਕੀਤਾ ਗਿਆ। ਇਸ ਵਿਚ ਦੁਨੀਆਂ ਦੇ ਵੱਖ-ਵੱਖ ਮੁਲਕਾਂ ਤੋਂ ਸਾਹਿਤਕਾਰਾਂ ਤੇ ਕਲਾਕਾਰਾਂ ਨੇ ਸ਼ਮੂਲੀਅਤ ਕੀਤੀ। ਇਸ ਸਮਾਗਮ ਵਿਚ ਚੜ੍ਹਦੇ ਪੰਜਾਬ (ਭਾਰਤੀ ਪੰਜਾਬ), ਲਹਿੰਦੇ ਪੰਜਾਬ (ਪਾਕਿਸਤਾਨੀ ਪੰਜਾਬ) ਤੇ […]

ਕਾਂਗਰਸ ਨੇਤਾ ਨੇ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਰੋਕਣ ਲਈ ਸੁਪਰੀਮ ਕੋਰਟ ਦਾ ਰੁਖ਼ ਕੀਤਾ

ਕਾਂਗਰਸ ਨੇਤਾ ਨੇ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਰੋਕਣ ਲਈ ਸੁਪਰੀਮ ਕੋਰਟ ਦਾ ਰੁਖ਼ ਕੀਤਾ

ਨਵੀਂ ਦਿੱਲੀ, 11 ਮਾਰਚ- ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕੇਂਦਰ ਸਰਕਾਰ ਨੂੰ 2023 ਦੇ ਕਾਨੂੰਨ ਮੁਤਾਬਕ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਕਰਨ ਤੋਂ ਰੋਕਣ ਦੀ ਬੇਨਤੀ ਕੀਤੀ ਗਈ ਹੈ। ਇਸ ਕਾਨੂੰਨ ਦੀਆਂ ਵਿਵਸਥਾਵਾਂ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਹੈ। ਇਸ ਦੌਰਾਨ ਸਰਵਉੱਚ ਅਦਾਲਤ ਨੇ ਕਿਹਾ ਹੈ ਕਿ ਉਹ ਇਸ ਪਟੀਸ਼ਨ ’ਤੇ ਤੁਰੰਤ ਸੁਣਵਾਈ […]

ਨਿਊ ਚੰਡੀਗੜ੍ਹ ਨੇੜੇ ਮਾਜਰਾ ਪਾਵਰ ਗਰਿੱਡ ਨੂੰ ਅੱਗ ਲੱਗੀ

ਨਿਊ ਚੰਡੀਗੜ੍ਹ ਨੇੜੇ ਮਾਜਰਾ ਪਾਵਰ ਗਰਿੱਡ ਨੂੰ ਅੱਗ ਲੱਗੀ

ਮੁਹਾਲੀ, 11 ਮਾਰਚ- ਨਿਊ ਚੰਡੀਗੜ੍ਹ ਨੇੜੇ ਮਾਜਰਾ ਪਾਵਰ ਗਰਿੱਡ ਨੂੰ ਅੱਜ ਸਵੇਰੇ ਅੱਗ ਲੱਗ ਗਈ। ਖਰੜ ਤੋਂ ਦੋ ਫਾਇਰ ਟੈਂਡਰ ਅੱਗ ਬੁਝਾਉਣ ਲਈ ਸੱਦੇ ਗਏ ਸਨ। ਪੁਲੀਸ ਮੌਕੇ ‘ਤੇ ਪਹੁੰਚ ਗਈ ਹੈ। ਧੂੰਆਂ ਕਿਲੋਮੀਟਰ ਦੂਰ ਤੱਕ ਦੇਖਿਆ ਜਾ ਸਕਦਾ ਸੀ। ਇਹ ਗਰਿੱਡ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀਐੱਸਟੀਸੀਐੱਲ) ਦੀ ਹੈ।

ਹੋਰ ਪ੍ਰਦਰਸ਼ਨਕਾਰੀ ਕਿਸਾਨ ਦੀ ਮੌਤ, ਗਿਣਤੀ 7 ਤੱਕ ਪੁੱਜੀ

ਹੋਰ ਪ੍ਰਦਰਸ਼ਨਕਾਰੀ ਕਿਸਾਨ ਦੀ ਮੌਤ, ਗਿਣਤੀ 7 ਤੱਕ ਪੁੱਜੀ

ਖਨੌਰੀ, 11 ਮਾਰਚ- ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਕਿਸਾਨ ਬਲਦੇਵ ਸਿੰਘ ਪਿੰਡ ਕਾਂਗਥਲਾ ਜ਼ਿਲ੍ਹਾ ਪਟਿਆਲਾ ਦਾ ਵਸਨੀਕ ਸੀ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦਾ ਸਰਗਰਮ ਮੈਂਬਰ ਸੀ। ਕੱਲ੍ਹ ਉਸ ਨੂੰ ਸਾਹ ਲੈਣ ਚ ਤਕਲੀਫ ਹੋਈ, ਜਿਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਦਾਖਲ ਕਰਵਾਇਆ ਗਿਆ। ਅੱਜ ਸਵੇਰੇ […]

ਸਕਾਟਿਸ਼ ਅਪ੍ਰੈਂਟਿਸਸ਼ਿਪ ਐਵਾਰਡ 2024 ਦਾ ਜੇਤੂ ਤਾਜ ਮਨਦੀਪ ਸਿੰਘ ਸਿਰ ਸਜਿਆ

ਸਮੁੱਚੇ ਪੰਜਾਬੀ ਭਾਈਚਾਰੇ ਦਾ ਸਿਰ ਮਾਣ ਨਾਲ ਉੱਚਾ ਹੋਇਆ  ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਜਲਵਾਯੂ ਤਬਦੀਲੀ ਦਿਨੋ ਦਿਨ ਆਪਣਾ ਰੰਗ ਦਿਖਾ ਰਹੀ ਹੈ। ਪ੍ਰਦੂਸ਼ਣ ਕਾਰਨ ਤਰ੍ਹਾਂ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਮਾਨਵਤਾ ਅੱਗੇ ਮੂੰਹ ਅੱਡੀ ਖੜ੍ਹੀਆਂ ਹਨ। ਵਿਸ਼ਵ ਭਰ ਵਿੱਚ ਪ੍ਰਦੂਸ਼ਣ ਰਹਿਤ ਮਾਹੌਲ ਸਿਰਜਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਇਹਨਾਂ ਕੋਸ਼ਿਸ਼ਾਂ ਅਧੀਨ ਹੀ ਸੌਰ ਊਰਜਾ, ਪੌਣ ਊਰਜਾ […]