ਖਨੌਰੀ ਵੱਲ ਮਾਰਚ ਕਰ ਰਹੇ ਹਰਿਆਣਾ ਦੇ ਕਿਸਾਨਾਂ ਤੇ ਪੁਲੀਸ ਵਿਚਾਲੇ ਝੜਪ ’ਚ ਕਈ ਜ਼ਖ਼ਮੀ

ਖਨੌਰੀ ਵੱਲ ਮਾਰਚ ਕਰ ਰਹੇ ਹਰਿਆਣਾ ਦੇ ਕਿਸਾਨਾਂ ਤੇ ਪੁਲੀਸ ਵਿਚਾਲੇ ਝੜਪ ’ਚ ਕਈ ਜ਼ਖ਼ਮੀ

ਹਿਸਾਰ, 23 ਫਰਵਰੀ- ਹਿਸਾਰ ਜ਼ਿਲ੍ਹੇ ਦੇ ਨਾਰਨੌਂਦ ਸਬ-ਡਿਵੀਜ਼ਨ ਦੇ ਖੇੜੀ ਚੋਪਟਾ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਖਿੰਡਾਉਣ ਲਈ ਪੁਲੀਸ ਵੱਲੋਂ ਲਾਠੀਚਾਰਜ ਕਰਨ ਕਰਕੇ ਕਈ ਕਿਸਾਨ ਅਤੇ ਪੁਲੀਸ ਕਰਮਚਾਰੀ ਜ਼ਖ਼ਮੀ ਹੋ ਗਏ। ਖਾਪ ਪੰਚਾਇਤਾਂ ਅਤੇ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਅੱਜ ਖਨੌਰੀ ਮਾਰਚ ਦਾ ਸੱਦਾ ਦਿੱਤਾ ਗਿਆ ਸੀ। ਮਾਰਚ ਦੌਰਾਨ ਕੁਝ ਪੁਲੀਸ ਮੁਲਾਜ਼ਮਾਂ ਵੱਲੋਂ ਟਰੈਕਟਰਾਂ […]

ਹਰਿਆਣਾ ਪੁਲੀਸ ਨੇ ਕਿਸਾਨ ਨੇਤਾਵਾਂ ਖ਼ਿਲਾਫ਼ ਐੱਨਐੱਸਏ ਨਾ ਲਾਉਣ ਦਾ ਫ਼ੈਸਲਾ ਕੀਤਾ

ਹਰਿਆਣਾ ਪੁਲੀਸ ਨੇ ਕਿਸਾਨ ਨੇਤਾਵਾਂ ਖ਼ਿਲਾਫ਼ ਐੱਨਐੱਸਏ ਨਾ ਲਾਉਣ ਦਾ ਫ਼ੈਸਲਾ ਕੀਤਾ

ਚੰਡੀਗੜ੍ਹ, 23 ਫਰਵਰੀ- ਹਰਿਆਣਾ ਪੁਲੀਸ ਨੇ ਅੱਜ ਕਿਹਾ ਹੈ ਕਿ ਉਹ ਕਿਸਾਨ ਅੰਦੋਲਨ ਦਾ ਹਿੱਸਾ ਰਹੇ ਕੁਝ ਕਿਸਾਨ ਨੇਤਾਵਾਂ ਖ਼ਿਲਾਫ਼ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਲਾਗੂ ਕਰਨ ਦੇ ਆਪਣੇ ਫੈਸਲੇ ਨੂੰ ਵਾਪਸ ਲੈ ਰਹੀ ਹੈ। ਇਸ ਤੋਂ ਇਕ ਦਿਨ ਪਹਿਲਾਂ ਅੰਬਾਲਾ ਪੁਲੀਸ ਨੇ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਅਪਰਾਧਿਕ ਗਤੀਵਿਧੀਆਂ […]

ਸ਼ੁਭਕਰਨ ਮੌਤ: ਕਿਸਾਨ ਜਥੇਬੰਦੀਆਂ ਨੇ ਹਰਿਆਣਾ ਪੁਲੀਸ ’ਤੇ ਪਰਚਾ ਦਰਜ ਹੋਣ ਤੱਕ ਕੋਈ ਵੀ ਪੇਸ਼ਕਸ਼ ਨਾ ਮੰਨਣ ਦਾ ਫ਼ੈਸਲਾ ਕੀਤਾ

ਸ਼ੁਭਕਰਨ ਮੌਤ: ਕਿਸਾਨ ਜਥੇਬੰਦੀਆਂ ਨੇ ਹਰਿਆਣਾ ਪੁਲੀਸ ’ਤੇ ਪਰਚਾ ਦਰਜ ਹੋਣ ਤੱਕ ਕੋਈ ਵੀ ਪੇਸ਼ਕਸ਼ ਨਾ ਮੰਨਣ ਦਾ ਫ਼ੈਸਲਾ ਕੀਤਾ

ਪਟਿਆਲਾ, 23 ਫਰਵਰੀ- ਪੰਜਾਬ ਸਰਕਾਰ ਵੱਲੋਂ ਮ੍ਰਿਤਕ ਕਿਸਾਨ ਸ਼ੁਭਕਰਨ ਦੇ ਵਾਰਸਾਂ ਲਈ ਇਕ ਕਰੋੜ ਰੁਪਇਆ ਮੁਆਵਜ਼ਾ, ਛੋਟੀ ਭੈਣ ਨੂੰ ਪੱਕੀ ਸਰਕਾਰੀ ਨੌਕਰੀ ਅਤੇ 15 ਲੱਖ ਰੁਪਏ ਦਾ ਸਾਰਾ ਕਰਜ਼ਾ ਮੁਆਫ ਕਰਨ ਦੀ ਕੀਤੀ ਪੇਸ਼ਕਸ਼ ਕਿਸਾਨ ਜਥੇਬੰਦੀਆਂ ਨੇ ਠੁਕਰਾ ਦਿੱਤੀ ਹੈ। ਅੱਜ ਇੱਥੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ […]

ਖਨੌਰੀ ਬਾਰਡਰ ’ਤੇ ਇੱਕ ਹੋਰ ਕਿਸਾਨ ਨੇ ਦਮ ਤੋੜਿਆ

ਖਨੌਰੀ ਬਾਰਡਰ ’ਤੇ ਇੱਕ ਹੋਰ ਕਿਸਾਨ ਨੇ ਦਮ ਤੋੜਿਆ

ਪਟਿਆਲਾ, 23 ਫਰਵਰੀ- ਖਨੌਰੀ ਬਾਰਡਰ ’ਤੇ ਜਾਰੀ ਕਿਸਾਨ ਧਰਨੇ ਦੌਰਾਨ ਅੱਜ ਇੱਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਸ ਦੀ ਪਛਾਣ ਦਰਸ਼ਨ ਸਿੰਘ ਵਾਸੀ ਪਿੰਡ ਅਮਰਗੜ੍ਹ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਉਸ ਦੀ ਦੇਹ ਰਜਿੰਦਰਾ ਹਸਪਤਾਲ ਪਟਿਆਲਾ ਵਿਚ ਪਈ ਹੈ।

ਸਰਕਾਰ ਨੇ ਪ੍ਰਵਾਨ ਕੀਤੀ ਸ਼ੁਭਕਰਨ ਦੇ ਪਰਿਵਾਰ ਨੂੰ ਇਕ ਕਰੋੜ ਮੁਆਵਜ਼ਾ ਦੇਣ ਦੀ ਮੰਗ, ਭੈਣ ਨੂੰ ਪੱਕੀ ਨੌਕਰੀ ਮਿਲੇਗੀ

ਸਰਕਾਰ ਨੇ ਪ੍ਰਵਾਨ ਕੀਤੀ ਸ਼ੁਭਕਰਨ ਦੇ ਪਰਿਵਾਰ ਨੂੰ ਇਕ ਕਰੋੜ ਮੁਆਵਜ਼ਾ ਦੇਣ ਦੀ ਮੰਗ, ਭੈਣ ਨੂੰ ਪੱਕੀ ਨੌਕਰੀ ਮਿਲੇਗੀ

ਪਟਿਆਲਾ, 23 ਫਰਵਰੀ- ਸੰਯੁਕਤ ਕਿਸਾਨ ਮੋਰਚੇ ਦੇ ਬੁਲਾਰੇ ਡਾਕਟਰ ਦਰਸ਼ਨ ਪਾਲ ਨੇ ਅੱਜ ਇੱਥੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਮੰਗ ਦੇ ਮੱਦੇ ਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਖਨੌਰੀ ਬਾਰਡਰ ‘ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਮੁਆਵਜ਼ਾ ਦੇਣ ਦੀ ਮੰਗ ਪ੍ਰਵਾਨ ਕਰ ਲਈ ਹੈ। ਇਸ ਦੇ […]