ਨਵੀਂ ਦਿੱਲੀ, 20 ਜਨਵਰੀ- ਦਿੱਲੀ ਪੁਲੀਸ ਨੇ ਅੱਜ ਕਿਹਾ ਕਿ ਉਸ ਨੇ ਅਦਾਕਾਰਾ ਰਸ਼ਮਿਕਾ ਮੰਦਾਨਾ ਦੇ ‘ਡੀਪਫੇਕ’ ਵੀਡੀਓ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਵੀਡੀਓ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੂੰ ਦੱਖਣੀ ਭਾਰਤ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ ਨੂੰ ਦਿੱਲੀ ਲਿਆਂਦਾ ਗਿਆ ਹੈ। ਮੁਲਜ਼ਮ ’ਤੇ ਸ਼ੱਕ ਹੈ ਕਿ ਉਸ ਨੇ ਹੀ ਵੀਡੀਓ ਬਣਾਈ ਸੀ। ਅਧਿਕਾਰੀਆਂ ਨੇ ਦੱਸਿਆ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Share on Facebook
Follow on Facebook
Add to Google+
Connect on Linked in
Subscribe by Email
Print This Post
You must be logged in to post a comment Login