ਆਈਪੀਐੱਲ: ਪੰਜਾਬ ਕਿੰਗਜ਼ ਨੇ ਕੇਕੇਆਰ ਨੂੰ ਪੰਜ ਵਿਕਟਾਂ ਨਾਲ ਹਰਾਇਆ

ਆਈਪੀਐੱਲ: ਪੰਜਾਬ ਕਿੰਗਜ਼ ਨੇ ਕੇਕੇਆਰ ਨੂੰ ਪੰਜ ਵਿਕਟਾਂ ਨਾਲ ਹਰਾਇਆ

ਦੁਬਈ : ਪੰਜਾਬ ਕਿੰਗਜ਼ ਨੇ ਅੱਜ ਇੱਥੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਇਕ ਮੈਚ ਵਿਚ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ। ਕੇਕੇਆਰ ਨੇ ਪਹਿਲਾਂ ਬੱਲੇਬਾਜ਼ੀ ਲਈ ਸੱਦੇ ਜਾਣ ’ਤੇ ਸੱਤ ਵਿਕਟਾਂ ’ਤੇ 165 ਦੌੜਾਂ ਬਣਾਈਆਂ। ਉਸ ਮਗਰੋਂ ਪੰਜਾਬ ਨੇ 19.3 ਓਵਰਾਂ ਵਿਚ ਪੰਜ ਵਿਕਟਾਂ ’ਤੇ 168 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ। ਪੰਜਾਬ ਦੀ 12 ਮੈਚਾਂ ਵਿਚ ਇਹ 5ਵੀਂ ਜਿੱਤ ਹੈ ਅਤੇ ਉਸਦਜੇ 10 ਅੰਕ ਹੋ ਗਏ ਹਨ, ਪੰਜਾਬ ਦੀ ਟੀਮ ਹੁਣ 5ਵੇਂ ਸਥਾਨ ‘ਤੇ ਪਹੁੰਚ ਗਈ ਹੈ ਅਤੇ ਉਸਦੀਆਂ ਪਲੇਅ ਆਫ ਦੀਆਂ ਉਮੀਦਾਂ ਬਣੀਆਂ ਹੋਈਆਂ ਹਨ। ਕੋਲਕਾਤਾ ਦੀ ਟੀਮ ਇਸ ਹਾਰ ਤੋਂ ਬਾਅਦ 10 ਅੰਕਾਂ ਦੇ ਨਾਲ ਹੁਣ ਵੀ ਚੌਥੇ ਸਥਾਨ ‘ਤੇ ਹੈ। ਪੰਜਾਬ ਦੀ ਇਸ ਜਿੱਤ ਨਾਲ ਦਿੱਲੀ ਕੈਪੀਟਲਸ ਦੀ ਟੀਮ ਨੇ ਪਲੇਅ ਆਫ ਦੇ ਲਈ ਕੁਆਲੀਫਾਈ ਕਰ ਲਿਆ ਹੈ।

You must be logged in to post a comment Login