‘ਆਪ’ ਵਿਧਾਇਕ ਅਮਾਨਤੁੱਲ੍ਹਾ ਖਾਨ ਈਡੀ ਵੱਲੋਂ ਗ੍ਰਿਫ਼ਤਾਰ

‘ਆਪ’ ਵਿਧਾਇਕ ਅਮਾਨਤੁੱਲ੍ਹਾ ਖਾਨ ਈਡੀ ਵੱਲੋਂ ਗ੍ਰਿਫ਼ਤਾਰ

ਨਵੀਂ ਦਿੱਲੀ, 2 ਸਤੰਬਰ- ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲ੍ਹਾ ਖਾਨ ਨੂੰ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫ਼ਤਾਰ ਕਰ ਲਿਆ। ਇਹ ਗ੍ਰਿਫ਼ਤਾਰੀ ਵਿਧਾਇਕ ਖ਼ਿਲਾਫ਼ ਚੱਲ ਰਹੀ ਮਨੀ ਲਾਂਡਰਿੰਗ ਦੀ ਜਾਂਚ ਅਤੇ ਕੁਝ ਹੋਰ ਮਾਮਲਿਆਂ ਦੇ ਸਬੰਧ ਕੀਤੀ ਗਈ ਹੈ। ਈਡੀ ਵੱਲੋਂ ਅੱਜ ਸਵੇਰੇ ਵਿਧਾਇਕ ਦੇ ਓਖਲਾ ਸਥਿਤ ਘਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਉਪਰੰਤ ਉਸ ਨੂੰ ਮਨੀ ਲਾਂਡਰਿੰਗ ਰੋਕਥਾਮ ਐਕਟ ਦੇ ਪ੍ਰਬੰਧਾਂ ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਪਹਿਲਾਂ ਵਿਧਾਇਕ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਦਾਅਵਾ ਕੀਤਾ ਸੀ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਵਾਸਤੇ ਉਨ੍ਹਾਂ ਦੇ ਘਰ ਪਹੁੰਚੀ ਹੈ। ਸੂਤਰਾਂ ਨੇ ਦੱਸਿਆ ਕਿ ਈਡੀ ਦੀ ਟੀਮ ਮਨੀ ਲਾਂਡਰਿੰਗ ਦੇ ਇਕ ਮਾਮਲੇ ਵਿੱਚ ਜਾਂਚ ਦੇ ਸਬੰਧ ਵਿੱਚ ਅਮਾਨਤੁੱਲ੍ਹਾ ਦੇ ਓਖਲਾ ਸਥਿਤ ਘਰ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਪੁਲੀਸ ਅਤੇ ਸੀਆਰਪੀਐੱਫ ਦੀ ਟੀਮ ‘ਆਪ’ ਵਿਧਾਇਕ ਦੀ ਰਿਹਾਇਸ਼ ਵਿਖੇ ਤਾਇਨਾਤ ਹੈ। ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਅਮਾਨਤੁੱਲ੍ਹਾ ਨੇ ਕਿਹਾ, ‘‘ਈਡੀ ਦੀ ਟੀਮ ਮੈਨੂੰ ਗ੍ਰਿਫ਼ਤਾਰ ਕਰਨ ਲਈ ਮੇਰੇ ਘਰ ਪੁੱਜੀ ਹੈ।’’ ਵਿਧਾਇਕ ਨੇ ਇਸ ਸਬੰਧੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਪੋਸਟ ਕਰ ਕੇ ਦਾਅਵਾ ਕੀਤਾ, ‘‘ਉਹ ਈਡੀ ਦੇ ਹਰੇਕ ਨੋਟਿਸ ਦਾ ਜਵਾਬ ਦਿੰਦੇ ਆ ਰਹੇ ਹਨ ਪਰ ਇਸ ਸਭ ਦੇ ਬਾਜਵੂਦ ਈਡੀ ਦੇ ਟੀਮ ਮੇਰੇ ਘਰ ਮੈਨੂੰ ਗ੍ਰਿਫ਼ਤਾਰ ਕਰਨ ਲਈ ਪੁੱਜੀ ਹੈ।’’

You must be logged in to post a comment Login