ਸਿਡਨੀ : ਸਿਹਤ ਮਾਹਿਰਾਂ ਨੇ ਆਸਟ੍ਰੇਲੀਆ ਵਿੱਚ ਫ਼ਲੂ ਦੇ ਕੇਸਾਂ ਦੀ ਗਿਣਤੀ ਵਿੱਚ ਭਾਰੀ ਵਾਧੇ ਦੀ ਚੇਤਾਵਨੀ ਦਿੱਤੀ ਹੈ। ਪਿਛਲੇ ਸਾਲ ਦੇ ਪਹਿਲੇ ਦੋ ਮਹੀਨਿਆਂ ਦੇ ਮੁਕਾਬਲੇ ਇਸ ਸਾਲ ਜਨਵਰੀ ਅਤੇ ਫਰਵਰੀ ਮਹੀਨਿਆਂ ਵਿੱਚ ਫਲੂ ਦੇ ਮਾਮਲਿਆਂ ਵਿਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਫੈਡਰਲ ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਆਸਟ੍ਰੇਲੀਆ ਵਿੱਚ ਪਿਛਲੇ ਸਾਲ ਦੇ ਪਹਿਲੇ ਦੋ ਮਹੀਨਿਆਂ ਦੇ ਮੁਕਾਬਲੇ ਇਸ ਸਾਲ ਜਨਵਰੀ ਅਤੇ ਫਰਵਰੀ ਮਹੀਨਿਆਂ ਵਿੱਚ ਫਲੂ ਦੇ ਮਾਮਲਿਆਂ ਵਿਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਸਰਕਾਰ ਵਲੋਂ ਖਾਸ ਤੌਰ ‘ਤੇ ਨੌਜਵਾਨਾ ਨੂੰ ਇਨਫਲੂਐਂਜ਼ਾ ਵੈਕਸੀਨ ਲਗਵਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਜਾਰੀ ਕੀਤੇ ਗਏ ਆਪਣੇ ਬਿਆਨ ਵਿੱਚ ਆਸਟ੍ਰੇਲੀਅਨ ਟੈਕਨੀਕਲ ਐਡਵਾਈਜ਼ਰੀ ਗਰੁੱਪ ਆਨ ਇਮਯੂਨਾਈਜ਼ੇਸ਼ਨ (ਏ ਟੀ ਏ ਜੀ ਆਈ) ਨੇ ਦੱਸਿਆ ਕਿ ਫ਼ਲੂ ਦੀ ਵੈਕਸੀਨ ਇਸ ਮਹੀਨੇ ਦੇ ਅੰਤ ਤੋਂ ਉਪਲਬਧ ਹੋ ਸਕਦੀ ਹਨ।ਏ ਟੀ ਏ ਜੀ ਆਈ ਨੇ ਫੈਡਰਲ ਸਰਕਾਰ ਨੂੰ ਸਲਾਹ ਦਿਤੀ ਕਿ ਲੋਕਾਂ ਨੂੰ ਇਨਫਲੂਐਂਜ਼ਾ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ, ਜੋ ਕਿ ਆਮ ਤੌਰ ‘ਤੇ ਜੂਨ ਤੋਂ ਸਤੰਬਰ ਤੱਕ ਹੁੰਦਾ ਹੈ, ਵੈਕਸੀਨ ਲਗਵਾ ਲੈਣੀ ਚਾਹੀਦੀ ਹੈ।
ਆਸਟ੍ਰੇਲੀਆ ਵਿੱਚ ਫ਼ਲੂ ਦੇ ਕੇਸਾਂ ਦੀ ਗਿਣਤੀ ਵਿੱਚ ਭਾਰੀ ਵਾਧੇ ਦੀ ਚੇਤਾਵਨੀ
Previous Articleਭਾਰਤ ਤੇ ਆਸਟਰੇਲੀਆ ਚੰਗੇ ਦੋਸਤ: ਅਲਬਨੀਜ਼
Next Article Punjab Express March 2023