ਵਾਸ਼ਿੰਗਟਨ, 29 ਮਈ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵਿਚ ਸਲਾਹਕਾਰ ਵਜੋਂ ਕੰਮ ਕਰ ਰਹੇ ਐਲਨ ਮਸਕ ਨੇ ਸੰਘੀ ਖਰਚਿਆਂ ਵਿਚ ਕਟੌਤੀ ਤੇ ਨੌਕਰਸ਼ਾਹੀ ਵਿਚ ਸੁਧਾਰ ਦੀਆਂ ਕੋਸ਼ਿਸ਼ਾਂ ਮਗਰੋਂ ਅਹੁਦਾ ਛੱਡ ਦਿੱਤਾ ਹੈ। ਐਲਨ ਮਸਕ ਨੇ ਬੁੱਧਵਾਰ ਸ਼ਾਮ ਨੂੰ ਸੋਸ਼ਲ ਮੀਡੀਆ ਮੰਚ ‘ਐਕਸ’ ਉੱਤੇ ਆਪਣੇ ਅਸਤੀਫੇ ਬਾਰੇ ਜਾਣਕਾਰੀ ਸਾਂਝੀ ਕੀਤੀ।ਕਾਬਿਲੇਗੌਰ ਹੈ ਕਿ ਮਸਕ ਨੇ ਹਾਲ ਹੀ ਵਿਚ ਇਸ਼ਾਰਾ ਕੀਤਾ ਸੀ ਕਿ ਉਹ ਆਪਣੀ ਕੰਪਨੀ ਟੈਸਲਾ ਤੇ SpaceX ਦੇ ਕਾਰੋਬਾਰ ਵੱਲ ਧਿਆਨ ਦੇਣਗੇ। ਮਸਕ ਨੇ ‘ਐਕਸ’ ’ਤੇ ਲਿਖਿਆ, ‘‘ਵਿਸ਼ੇਸ਼ ਸਰਕਾਰੀ ਕਰਮਚਾਰੀ ਵਜੋਂ ਮੇਰਾ ਨਿਰਧਾਰਿਤ ਸਮਾਂ ਪੂਰਾ ਹੋ ਰਿਹਾ ਹੈਂ। ਮੈਂ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਧੰਨਵਾਦ ਦੇਣਾ ਚਾਹੁੰਦਾ ਹਾਂ ਕਿ ਉਨ੍ਹਾਂ ਮੈਨੂੰ ਫ਼ਜ਼ੂਲਖਰਚੀ ਘਟਾਉਣ ਦਾ ਮੌਕਾ ਦਿੱਤਾ। ’DOGE’ ਮਿਸ਼ਨ ਸਮੇਂ ਦੇ ਨਾਲ ਹੋਰ ਮਜ਼ਬੂਤ ਹੋਵੇਗਾ ਕਿਉਂਕਿ ਇਹ ਜੀਵਨ ਦਾ ਇਕ ਤਰੀਕਾ ਬਣ ਜਾਵੇਗਾ।’’
Share on Facebook
Follow on Facebook
Add to Google+
Connect on Linked in
Subscribe by Email
Print This Post

You must be logged in to post a comment Login