ਨਵੀਂ ਦਿੱਲੀ, 10 ਮਈ : ਭਾਰਤ ਅਤੇ ਪਾਕਿਸਤਾਨ ਵਿਚਕਾਰ ਤੁਰੰਤ ਜੰਗਬੰਦੀ ਲਈ ਸਹਿਮਤੀ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਪਾਰਟੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਸਰਬ ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕਰਨ ਅਤੇ ਰਾਜਨੀਤਿਕ ਪਾਰਟੀਆਂ ਨੂੰ ਭਰੋਸੇ ਵਿਚ ਲੈਣ ਤਾਂ ਜੋ ਸੰਕਟ ਦੇ ਇਸ ਸਮੇਂ ਵਿਚ ਰਾਸ਼ਟਰੀ ਹਿੱਤਾਂ ਦੀ ਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।। ਇਸ ਤੋਂ ਇਲਾਵਾ ਵਿਰੋਧੀ ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਸਰਕਾਰ ਪਿਛਲੇ 18 ਦਿਨਾਂ ਦੀਆਂ ਘਟਨਾਵਾਂ ’ਤੇ ਚਰਚਾ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇ।ਇਸ ਸਬੰਧੀ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਸੰਚਾਰ ਜੈਰਾਮ ਰਮੇਸ਼ ਨੇ ‘ਐਕਸ’ ’ਤੇ ਇਕ ਪੋਸਟ ਵਿਚ ਕਿਹਾ, “ਵਾਸ਼ਿੰਗਟਨ ਡੀਸੀ ਤੋਂ ਹੋਏ ਐਲਾਨਾਂ ਦੇ ਮੱਦੇਨਜ਼ਰ ਹੁਣ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਲੋੜ ਹੈ ਕਿ ਪ੍ਰਧਾਨ ਮੰਤਰੀ ਇਕ ਸਰਬ ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕਰਨ ਅਤੇ ਰਾਜਨੀਤਿਕ ਪਾਰਟੀਆਂ ਨੂੰ ਭਰੋਸੇ ਵਿੱਚ ਲੈਣ।’’ ਉਨ੍ਹਾਂ ਕਿਹਾ ਕਿ ਪਿਛਲੇ 18 ਦਿਨਾਂ ਦੀਆਂ ਘਟਨਾਵਾਂ ’ਤੇ ਚਰਚਾ ਕਰਨ ਲਈ ਸੰਸਦ ਦੇ ਵਿਸ਼ੇਸ਼ ਸੈਸ਼ਨ ਦੀ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਲੋੜ ਹੈ।
Share on Facebook
Follow on Facebook
Add to Google+
Connect on Linked in
Subscribe by Email
Print This Post

You must be logged in to post a comment Login