ਕਿਸਾਨ ਸੰਘਰਸ਼: ਪਟਿਆਲਾ ਜ਼ਿਲ੍ਹੇ ਦੇ ਕਿਸਾਨ ਨੇ ਦਮ ਤੋੜਿਆ

ਕਿਸਾਨ ਸੰਘਰਸ਼: ਪਟਿਆਲਾ ਜ਼ਿਲ੍ਹੇ ਦੇ ਕਿਸਾਨ ਨੇ ਦਮ ਤੋੜਿਆ

ਪਟਿਆਲਾ, 27 ਫਰਵਰੀ- ਇਥੋਂ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਜੇਰੇ ਇਲਾਜ ਕਿਸਾਨ ਨੇ ਲੰਘੀ ਰਾਤ ਦਮ ਤੋੜ ਦਿੱਤਾ। ਉਸ ਦੀ ਪਛਾਣ 62 ਸਾਲਾ ਕਰਨੈਲ ਸਿੰਘ ਪੁੱਤਰ ਨਾਹਰ ਸਿੰਘ ਵਾਸੀ ਪਿੰਡ ਅਰਨੌ ਜ਼ਿਲ੍ਹਾ ਪਟਿਆਲਾ ਵਜੋਂ ਹੋਈ। ਪਿਛਲੇ ਦਿਨੀਂ ਖਨੌਰੀ ਬਾਰਡਰ ‘ਤੇ ਹਰਿਆਣਾ ਪੁਲੀਸ ਵੱਲੋਂ ਸੁੱਟੇ ਅੱਥਰੂ ਗੈਸ ਦੇ ਗੋਲਿਆਂ ਕਾਰਨ ਉਸ ਦੀ ਤਬੀਅਤ ਖਰਾਬ ਹੋ ਗਈ ਸੀ। ਉਸ ਨੂੰ ਪਹਿਲਾਂ ਪਾਤੜਾਂ ਵਿਖੇ ਦਾਖਲ ਕਰਾਇਆ ਗਿਆ ਸੀ ਪਰ ਉੱਥੇ ਹਾਲਤ ਵਿਗੜਨ ਤੋਂ ਬਾਅਦ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਸੀ, ਜਿਥੇ ਲੰਘੀ ਅੱਧੀ ਰਾਤ ਉਸ ਦੀ ਮੌਤ ਹੋ ਗਈ। ਇਸ ਤਰ੍ਹਾਂ ਇਸ ਕਿਸਾਨ ਸੰਘਰਸ਼ ਦੌਰਾਨ ਮੌਤ ਦੇ ਮੂੰਹ ਜਾਣ ਵਾਲੇ ਕਿਸਾਨਾਂ ਦੀ ਗਿਣਤੀ 7 ਹੋ ਗਈ ਹੈ। ਸ਼ੁਭਕਰਨ ਸਿੰਘ ਵਾਸੀ ਬਠਿੰਡਾ ਦੀ ਮੌਤ ਸਿਰ ‘ਚ ਗੋਲੀ ਲੱਗਣ ਕਾਰਨ ਹੋਈ। ਗੁਰਜੰਟ ਸਿੰਘ ਜ਼ਿਲ੍ਹਾ ਫਿਰੋਜ਼ਪੁਰ ਹਾਦਸੇ ਵਿੱਚ ਹਲਾਕ ਹੋਇਆ। ਇਨ੍ਹਾਂ ਤੋਂ ਇਲਾਵਾ ਤਬੀਅਤ ਵਿਗੜਨ ਕਾਰਨ ਮਰਨ ਵਾਲਿਆਂ ਵਿੱਚ ਗਿਆਨ ਸਿੰਘ, ਨਰਿੰਦਰਪਾਲ ਬਠੋਈ, ਮਨਜੀਤ ਸਿੰਘ ਅਤੇ ਦਰਸ਼ਨ ਸਿੰਘ ਸ਼ਾਮਲ ਹਨ।

You must be logged in to post a comment Login