ਕੈਨੇਡਾ ਦੀ ਪਾਰਲੀਮੈਂਟ ’ਚ ਹਥਿਆਰਬੰਦ ਮਸ਼ਕੂਕ ਦਾਖ਼ਲ; ਮਗਰੋਂ ਕਾਬੂ

ਕੈਨੇਡਾ ਦੀ ਪਾਰਲੀਮੈਂਟ ’ਚ ਹਥਿਆਰਬੰਦ ਮਸ਼ਕੂਕ ਦਾਖ਼ਲ; ਮਗਰੋਂ ਕਾਬੂ

ਵੈਨਕੂਵਰ, 6 ਅਪਰੈਲ : ਓਟਵਾ ਵਿਚ ਕੈਨੇਡਾ ਦੀ ਪਾਰਲੀਮੈਂਟ ਦੇ ਈ-ਬਲਾਕ ਵਿਚ ਸ਼ਨਿੱਚਰਵਾਰ ਦੁਪਹਿਰੇ ਇਕ ਹਥਿਆਰਬੰਦ ਮਸ਼ਕੂਕ ਦਾਖ਼ਲ ਹੋ ਗਿਆ। ਕੈਨੇਡਿਆਈ ਪੁਲੀਸ ਨੇ ਹਾਲਾਂਕਿ ਕਈ ਘੰਟਿਆਂ ਦੀ ਮੁਸ਼ੱਕਤ ਮਗਰੋਂ ਮੁਲਜ਼ਮ ਨੂੰ ਕਾਬੂ ਕਰ ਲਿਆ। ਉਂਝ ਇਸ ਦੌਰਾਨ ਕਿਸੇ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਰਿਹਾ ਤੇ ਅਮਲੇ ਦੇ ਮੈਂਬਰਾਂ ਨੇ ਕਮਰਿਆਂ ’ਚ ਲੁਕ ਕੇ ਜਾਨ ਬਚਾਈ। ਪੁਲੀਸ ਨੇ ਕਿਹਾ ਕਿ ਇਸ ਪੂਰੀ ਘਟਨਾ ਬਾਰੇ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਸੱਦ ਵਿਸਥਾਰਤ ਜਾਣਕਾਰੀ ਦਿੱਤੀ ਜਾਵੇਗੀ।

You must be logged in to post a comment Login