ਬਰੈਪਟਨ, 29 ਅਪਰੈਲ : ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ ਸੱਤਾਧਾਰੀ ਲਿਬਰਲ ਪਾਰਟੀ 168 ਸੀਟਾਂ ਜਿੱਤ ਕੇ ਸਪਸ਼ਟ ਬਹੁਮਤ ਲਈ ਲੋੜੀਂਦੀਆਂ 172 ਸੀਟਾਂ ਤੋਂ ਮਹਿਜ਼ 4 ਸੀਟਾਂ ਨਾਲ ਖੁੰਝ ਗਈ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਆਪਣੀ ਸੀਟ ਵੱਡੇ ਫਰਕ ਨਾਲ ਜਿੱਤ ਲਈ ਹੈ ਜਦੋਂਕਿ ਨਿਊ ਡੈਮੋਕਰੈਟਿਕ ਪਾਰਟੀ (NDP) ਦੇ ਜਗਮੀਤ ਸਿੰਘ (ਬਰਨਬੀ ਸੈਂਟਰਲ) ਤੇ ਕੰਜ਼ਰਵੇਟਿਵ ਪਾਰਟੀ ਦੇ ਪੀਅਰ ਪੋਲਿਵਰ ਚੋਣ ਹਾਰ ਗਏ ਹਨ। ਜਗਮੀਤ ਸਿੰਘ ਨੇ NDP ਨੂੰ ਚੋਣਾਂ ਵਿੱਚ ਲੱਗੇ ਵੱਡੇ ਖੋਰੇ ਅਤੇ ਖ਼ੁਦ ਚੋਣ ਨਾ ਜਿੱਤ ਸਕਣ ਕਰਕੇ ਪਾਰਟੀ ਆਗੂ ਵਜੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ 2019 ਅਤੇ 2022 ਵਿੱਚ ਵੀ ਮੁਲਕ ਵਿਚ ਕਿਸੇ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਸੀ ਤੇ ਲਿਬਰਲ ਪਾਰਟੀ ਐਨਡੀਪੀ ਦੇ ਸਹਿਯੋਗ ਨਾਲ ਸਰਕਾਰ ਚਲਾਉਂਦੀ ਰਹੀ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਕੈਨੇਡਾ ਦੇ ਅਮਰੀਕਾ ਵਿਚ ਰਲੇਵੇਂ ਦੀ ਧਮਕੀ ਤੇ ਵਪਾਰਕ ਜੰਗ ਨੇ ਲਿਬਰਲ ਪਾਰਟੀ ਦੀ ਜਿੱਤ ਵਿਚ ਅਹਿਮ ਭੂਮਿਕਾ ਨਿਭਾਈ ਹੈ।
Share on Facebook
Follow on Facebook
Add to Google+
Connect on Linked in
Subscribe by Email
Print This Post

You must be logged in to post a comment Login