ਗ੍ਰਹਿ ਮੰਤਰਾਲੇ ਦੇ ਦਫ਼ਤਰ ਉੱਤਰੀ ਬਲਾਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਗ੍ਰਹਿ ਮੰਤਰਾਲੇ ਦੇ ਦਫ਼ਤਰ ਉੱਤਰੀ ਬਲਾਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 22 ਮਈ- ਗ੍ਰਹਿ ਮੰਤਰਾਲੇ ਦੇ ਦਫ਼ਤਰ ਨਾਰਥ ਬਲਾਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਡੀਐਫ਼ਐਸ ਦੇ ਇਕ ਅਧਿਕਾਰੀ ਮੁਤਾਬਕ ਧਮਕੀ ਈਮੇਲ ਰਾਹੀਂ ਮਿਲੀ ਹੈ ਜਿਸ ਮਗਰੋਂ ਪੁਲੀਸ ਅਤੇ ਫਾਇਰ ਬਿ੍ਗੇਡ ਦੇ ਕਰਮਚਾਰੀਆਂ ਦੇ ਨਾਲ ਖੋਜੀ ਕੁੱਤਿਆਂ, ਬੰਬ ਨਿਰੋਧਕ ਅਤੇ ਖੋਜ ਟੀਮਾਂ ਵੱਲੋਂ ਜਾਂਚ ਆਰੰਭੀ ਗਈ ਹੈ। ਅਧਿਕਾਰੀ ਨੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਹੁਣ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।

You must be logged in to post a comment Login