ਘੱਲੂਘਾਰਾ ਦਿਵਸ ਦੀ 41ਵੀਂ ਬਰਸੀ ਮੌਕੇ ਟਲਿਆ ਟਕਰਾਅ

ਘੱਲੂਘਾਰਾ ਦਿਵਸ ਦੀ 41ਵੀਂ ਬਰਸੀ ਮੌਕੇ ਟਲਿਆ ਟਕਰਾਅ
ਅੰਮ੍ਰਿਤਸਰ, 6 ਜੂਨ : ਘੱਲੂਘਾਰਾ ਦਿਵਸ ਮੌਕੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮ ਦੇ ਨਾਂ ਸੰਦੇਸ਼ ਨਾ ਦਿੱਤੇ ਜਾਣ ਕਾਰਨ ਅਤੇ ਸ਼ਹੀਦ ਪਰਿਵਾਰਾਂ ਦਾ ਸਨਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੇ ਜਾਣ ਕਾਰਨ ਇਹ ਸਮਾਗਮ ਸ਼ਾਂਤੀ ਪੂਰਵਕ ਢੰਗ ਨਾਲ ਅਤੇ ਬਿਨਾਂ ਕਿਸੇ ਵਿਰੋਧ ਦੇ ਸੰਪੰਨ ਹੋ ਗਿਆ।ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਮਗਰੋਂ ਗੁਰਬਾਣੀ ਦਾ ਕੀਰਤਨ ਹੋਇਆ ਅਤੇ ਅਰਦਾਸ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀ ਗਈ ਜਦੋਂ ਕਿ ਪਾਵਨ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸਰਵਣ ਕਰਵਾਇਆ ਹੈ।ਇਸ ਮੌਕੇ ਸਿੱਖ ਜਥੇਬੰਦੀਆਂ ਤੇ ਕਾਰਕੂਨਾਂ ਵੱਲੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ ਗਏ। ਉਨ੍ਹਾਂ ਸ਼ਹੀਦਾਂ ਅਤੇ ਅਕਾਲ ਤਖਤ ਦੀ ਇਮਾਰਤ ਦੀ ਢਹਿ ਢੇਰੀ ਹੋਈ ਦੀਆਂ ਤਸਵੀਰਾਂ ਹੱਥਾਂ ਵਿੱਚ ਚੁੱਕੀਆਂ ਹੋਈਆਂ ਸਨ।

You must be logged in to post a comment Login