ਚੁਣੌਤੀਆਂ ਦਾ ਡਟ ਕੇ ਮੁਕਾਬਲਾ ਕਰਾਂਗੇ: ਟਰੂਡੋ

ਚੁਣੌਤੀਆਂ ਦਾ ਡਟ ਕੇ ਮੁਕਾਬਲਾ ਕਰਾਂਗੇ: ਟਰੂਡੋ

ਵੈਨਕੂਵਰ, 3 ਜੁਲਾਈ- ਟੋਰਾਂਟੋ ਹਲਕੇ ਦੀ ਜ਼ਿਮਨੀ ਚੋਣ ਵਿੱਚ ਲਿਬਰਲ ਪਾਰਟੀ ਦੀ ਹਾਰ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ‘ਕੈਨੇਡਾ ਡੇਅ’ ਮੌਕੇ ਆਪਣੀ ਚੁੱਪ ਤੋੜਦਿਆਂ ਕਿਹਾ ਕਿ ਅਹੁਦੇ ਤੋਂ ਅਸਤੀਫਾ ਦੇਣ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ। ਉਨ੍ਹਾਂ ਕਿਹਾ ਕਿ ਉਹ ਚੁਣੌਤੀਆਂ ਅੱਗੇ ਗੋਡੇ ਟੇਕਣ ਦੀ ਥਾਂ ਡਟ ਕੇ ਮੁਕਾਬਲਾ ਕਰਨਗੇ। ਹਾਲਾਂਕਿ ਇਸ ਦੌਰਾਨ ਉਹ ਪਾਰਟੀ ਵਿੱਚ ਉੱਠੀਆਂ ਬਾਗੀ ਸੁਰਾਂ ਬਾਰੇ ਸਵਾਲ ਟਾਲਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਉਹ ਦੇਸ਼ ਦੀ ਬਿਹਤਰੀ ਲਈ ਕੋਸ਼ਿਸ਼ਾਂ ਕਰਦੇ ਰਹਿਣਗੇ।

You must be logged in to post a comment Login