ਅੰਮ੍ਰਿਤਸਰ, 7 ਮਈ : ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਪੈਦਾ ਹੋਈ ਤਲਖ਼ੀ ਅਤੇ ਇੱਕ ਦੂਜੇ ਉੱਤੇ ਕੀਤੇ ਗਏ ਹਮਲਿਆਂ ਦੌਰਾਨ ਕਸ਼ਮੀਰ ਦੇ ਪੁਣਛ ਖੇਤਰ ਵਿੱਚ ਮਾਰੇ ਗਏ ਸਿੱਖਾਂ ਤੇ ਹੋਰ ਲੋਕਾਂ ਅਤੇ ਗੁਰਦੁਆਰਾ ਸਾਹਿਬ ਉੱਤੇ ਕੀਤੇ ਗਏ ਹਮਲੇ ਦੀ ਕਾਰਵਾਈ ਦੀ ਕਰੜੀ ਨਿੰਦਾ ਕੀਤੀ ਹੈਜਥੇਦਾਰ ਨੇ ਕਿਹਾ ਕਿ ਭਾਰਤ ਵੱਲੋਂ ਕੀਤੇ ਗਏ ਅਪਰੇਸ਼ਨ ਸਿੰਦੂਰ (Operation Sindoor) ਦੇ ਜਵਾਬੀ ਹਮਲੇ ਵਿੱਚ ਪਾਕਿਸਤਾਨ ਵੱਲੋਂ ਪੁਣਛ ਵਿਚ ਕੀਤੀ ਗਈ ਗੋਲਾਬਾਰੀ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਂਦਰੀ ਉੱਤੇ ਹਮਲਾ ਕੀਤਾ ਗਿਆ ਹੈ। ਪੁਣਛ ਵਿਖੇ ਹੋਏ ਹਮਲਿਆਂ ਦੌਰਾਨ ਤਿੰਨ ਗੁਰਸਿੱਖ – ਭਾਈ ਅਮਰੀਕ ਸਿੰਘ ਰਾਗੀ, ਅਮਰਜੀਤ ਸਿੰਘ ਸਾਬਕਾ ਫੌਜੀ ਅਤੇ ਰਣਜੀਤ ਸਿੰਘ ਸਥਾਨਕ ਦੁਕਾਨਦਾਰ ਮਾਰੇ ਗਏ ਹਨ।

You must be logged in to post a comment Login