ਟਰੰਪ ਵੱਲੋਂ ਇਕ ਹੋਰ ਭਾਰਤੀ-ਅਮਰੀਕੀ ਦੀ ਅਹਿਮ ਅਹੁਦੇ ’ਤੇ ਨਿਯੁਕਤੀ

ਟਰੰਪ ਵੱਲੋਂ ਇਕ ਹੋਰ ਭਾਰਤੀ-ਅਮਰੀਕੀ ਦੀ ਅਹਿਮ ਅਹੁਦੇ ’ਤੇ ਨਿਯੁਕਤੀ

ਵਾਸ਼ਿੰਗਟਨ, 13 ਜਨਵਰੀ- ਦੱਖਣੀ ਏਸ਼ੀਆਈ ਸੁਰੱਖਿਆ ਦੇ ਮਾਹਰ ਪਾਲ ਕਪੂਰ (Paul Kapur) ਨੂੰ ਰਾਸ਼ਟਰਪਤੀ ਡੋਨਲਡ ਟਰੰਪ (President Donald Trump) ਵੱਲੋਂ ਦੱਖਣੀ ਏਸ਼ੀਆਈ ਮਾਮਲਿਆਂ ਲਈ ਸਹਾਇਕ ਵਿਦੇਸ਼ ਮੰਤਰੀ ਨਾਮਜ਼ਦ ਕੀਤਾ ਗਿਆ ਹੈ। ਜੇ ਅਮਰੀਕੀ ਕਾਂਗਰਸ ਦੇ ਉਪਰਲੇ ਸਦਨ ਸੈਨੇਟ ਵੱਲੋਂ ਉਨ੍ਹਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਜਾਂਦੀ ਹੈ ਤਾਂ ਉਹ ਡੋਨਲਡ ਲੂ (Donald Lu) ਦੀ ਥਾਂ ਲੈਣਗੇ। ਜਨਵਰੀ ਵਿੱਚ ਅਮਰੀਕੀ ਵਿਦੇਸ਼ ਵਿਭਾਗ ਨੇ ਦੱਖਣੀ ਅਤੇ ਮੱਧ ਏਸ਼ੀਆਈ ਮਾਮਲਿਆਂ ਲਈ ਸਹਾਇਕ ਵਿਦੇਸ਼ ਮੰਤਰੀ ਲੂ ਦੀ ਵਿਦਾਈ ਦੀ ਪੁਸ਼ਟੀ ਕਰ ਦਿੱਤੀ ਸੀ, ਕਿਉਂਕਿ ਉਨ੍ਹਾਂ ਦਾ ਕਾਰਜਕਾਲ 17 ਜਨਵਰੀ, 2025 ਨੂੰ ਖ਼ਤਮ ਹੋ ਗਿਆ ਸੀ। ਅਮਰੀਕੀ ਵਿਦੇਸ਼ ਵਿਭਾਗ ਦਾ ਦੱਖਣੀ ਅਤੇ ਮੱਧ ਏਸ਼ੀਆਈ ਮਾਮਲਿਆਂ ਦਾ ਬਿਊਰੋ ਅਮਰੀਕੀ ਵਿਦੇਸ਼ ਨੀਤੀ ਅਤੇ ਅਫ਼ਗ਼ਾਨਿਸਤਾਨ, ਬੰਗਲਾਦੇਸ਼, ਭੂਟਾਨ, ਭਾਰਤ, ਕਜ਼ਾਖ਼ਿਸਤਾਨ, ਕਿਰਗਿਜ਼ਸਤਾਨ, ਮਾਲਦੀਵ, ਨੇਪਾਲ, ਪਾਕਿਸਤਾਨ, ਸ੍ਰੀਲੰਕਾ, ਤਾਜਿਕਿਸਤਾਨ, ਤੁਰਕਮੇਨਿਸਤਾਨ ਅਤੇ ਉਜ਼ਬੇਕਿਸਤਾਨ ਆਦਿ ਮੁਲਕਾਂ ਨਾਲ ਅਮਰੀਕੀ ਰਿਸ਼ਤਿਆਂ ਦੇ ਮਾਮਲਿਆਂ ਨੂੰ ਨਜਿੱਠਦਾ ਹੈ।

You must be logged in to post a comment Login