ਟਰੰਪ ਵੱਲੋ ਹਾਰਵਰਡ ਵਿੱਚ ਪੜ੍ਹਦੇ ਕੌਮਾਂਤਰੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ

ਟਰੰਪ ਵੱਲੋ ਹਾਰਵਰਡ ਵਿੱਚ ਪੜ੍ਹਦੇ ਕੌਮਾਂਤਰੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ

ਵਾਸ਼ਿੰਗਟਨ, 5 ਜੂਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਹਾਰਵਰਡ ਯੂਨੀਵਰਸਿਟੀ ਵਿੱਚ ਤਬਾਦਲਾ ਪ੍ਰੋਗਰਾਮ ਤਹਿਤ ਪੜ੍ਹਾਈ ਲਈ ਆਉਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਛੇ ਮਹੀਨਿਆਂ ਲਈ ਰੋਕ ਲਾ ਦਿੱਤੀ ਹੈ। ਇਹ ਕਦਮ ਉਨ੍ਹਾਂ ਵੱਲੋਂ ‘ਆਈਵੀ ਲੀਗ ਸਕੂਲ’ ਤੋਂ ਕੌਮਾਂਤਰੀ ਵਿਦਿਆਰਥੀਆਂ ਨੂੰ ਦੂਰ ਰੱਖਣ ਦੀ ਇਕ ਨਵੀਂ ਕੋਸ਼ਿਸ਼ ਹੈ। ‘ਆਈਵੀ ਲੀਗ’ ਹਾਰਵਰਡ ਯੂਨੀਵਰਸਿਟੀ ਸਮੇਤ ਅਮਰੀਕਾ ਦੇ ਅੱਠ ਪ੍ਰਸਿੱਧ ਨਿੱਜੀ ਵਿੱਦਿਅਕ ਸਥਾਨਾਂ ਦਾ ਸਮੂਹ ਹੈ। ਟਰੰਪ ਨੇ ਬੁੱਧਵਾਰ ਨੂੰ ਜਾਰੀ ਕੀਤੇ ਗਏ ਇਕ ਐਗਜ਼ਿਕਿਊਟਿਵ ਆਰਡਰ (ਸ਼ਾਸਕੀ ਹੁਕਮ) ਵਿੱਚ ਐਲਾਨ ਕੀਤਾ ਹੈ ਕਿ ਹਾਰਵਰਡ ਨੂੰ ਮੈਸੇਚੂਸੇਟਸ ਦੇ ਕੈਮਬ੍ਰਿਜ਼ ਸਥਿਤ ਆਪਣੇ ਕੈਂਪਸ ਵਿੱਚ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖਲਾ ਦੇਣ ਦੀ ਇਜਾਜ਼ਤ ਦੇਣਾ ਕੌਮੀ ਸੁਰੱਖਿਆ ਲਈ ਖ਼ਤਰਾ ਹੋਵੇਗਾ।

You must be logged in to post a comment Login