ਟੀ-20 ਵਿਸ਼ਵ ਕੱਪ: ਭਾਰਤ ਨੇ ਅਫਗਾਨਿਸਤਾਨ ਨੂੰ 66 ਦੌੜਾਂ ਨਾਲ ਹਰਾਇਆ

ਟੀ-20 ਵਿਸ਼ਵ ਕੱਪ: ਭਾਰਤ ਨੇ ਅਫਗਾਨਿਸਤਾਨ ਨੂੰ 66 ਦੌੜਾਂ ਨਾਲ ਹਰਾਇਆ

ਅਬੂਧਾਬੀ, 4 ਨਵੰਬਰ : ਰੋਹਿਤ ਸ਼ਰਮਾ ਅਤੇ ਲੋਕੇਸ਼ ਰਾਹੁਲ ਦੇ ਅਰਧ ਸੈਂਕੜਿਆਂ ਤੇ ਰਵੀਚੰਦਰਨ ਅਸ਼ਵਿਨ ਦੀ ਅਗਵਾਈ ਵਿੱਚ ਗੇਂਦਬਾਜ਼ਾਂ ਦੇ ਬਿਹਤਰੀਨ ਪ੍ਰਦਰਸ਼ਨ ਨਾਲ ਭਾਰਤ ਨੇ ਆਈਸੀਸੀ ਟੀ-20 ਵਿਸ਼ਵ ਕੱਪ ਦੇ ਸੁਪਰ 12 ਗੇੜ ਦੇ ਗਰੁੱਪ ਦੋ ਮੈਚ ਵਿੱਚ ਬੁੱਧਵਾਰ ਨੂੰ ਇਥੇ ਅਫਗਾਨਿਸਤਾਨ ਨੂੰ 66 ਦੌੜਾਂ ਨਾਲ ਹਰਾ ਕੇ ਜਿੱਤ ਦਾ ਖਾਤਾ ਖੋਲ੍ਹਿਆ। ਭਾਰਤ ਦੀਆਂ 211 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਅਫਗਾਨਿਸਤਾਨ ਦੀ ਟੀਮ ਸੱਤ ਵਿਕਟ ਦੇ ਨੁਕਸਾਨ ’ਤੇ 144 ਦੌੜਾਂ ਹੀ ਬਣਾ ਸਕੀ। ਅਫਗਾਨਿਸਤਾਨ ਦੇ ਛੇ ਬੱਲੇਬਾਜ਼ ਦੋਹਰੇ ਅੰਕ ਤਕ ਪਹੁੰਚੇ ਪਰ ਕਪਤਾਨ ਮੁਹੰਮਦ ਨਬੀ(35 ਨਾਬਾਦ) ਅਤੇ ਕਰੀਮ ਜਨਤ(42 ਨਾਬਾਦ) ਹੀ 20 ਦੌੜਾਂ ਦਾ ਅੰਕੜਾ ਪਾਰ ਕਰ ਸਕੇ। ਦੋਵਾਂ ਨੇ ਛੇਵੀਂ ਵਿਕਟ ਲਈ 57 ਦੌੜਾਂ ਦੀ ਭਾਈਵਾਲੀ ਕੀਤੀ। ਭਾਰਤ ਵੱਲੋਂ ਮੁਹੰਮਦ ਸ਼ਮੀ ਨੇ 32 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ, ਜਦੋਂ ਕਿ ਅਸ਼ਵਿਨ ਨੇ ਚਾਰ ਓਵਰਾਂ ਵਿੱਚ 14 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ। ਜਸਪ੍ਰੀਤ ਬੁਮਰਾਹ ਤੇ ਰਵਿੰਦਰ ਜਡੇਜਾ ਨੇ ਇਕ ਇਕ ਵਿਕਟ ਲਈ। ਭਾਰਤ ਵੱਲੋਂ ਰੋਹਿਤ ਨੇ 74 ਅਤੇ ਰਾਹੁਲ ਨੇ 69 ਦੌੜਾਂ ਬਣਾਈਆਂ ਅਤੇ ਪਹਿਲੀ ਵਿਕਟ ਲਈ 140 ਦੌੜਾਂ ਦੀ ਭਾਈਵਾਲੀ ਕੀਤੀ।

You must be logged in to post a comment Login