ਡਕਾਲਾ ਪੁਲਿਸ ਵਲੋਂ ਨਜਾਇਜ਼ ਸ਼ਰਾਬ ਬਰਾਮਦ

ਡਕਾਲਾ ਪੁਲਿਸ ਵਲੋਂ ਨਜਾਇਜ਼ ਸ਼ਰਾਬ ਬਰਾਮਦ

ਪਟਿਆਲਾ, 13 ਮਈ (ਕੰਬੋਜ)- ਡਕਾਲਾ ਪੁਲਿਸ ਵਲੋਂ ਮਾਣਯੋਗ ਐਸ. ਐਸ. ਪੀ. ਸ੍ਰੀ ਦੀਪਕ ਪਾਰੀਕ ਤੇ ਡੀ. ਐਸ. ਪੀ. ਮੈਡਮ ਪ੍ਰਭਜੋਤ ਕੌਰ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਅੱਜ ਨਜਾਇਜ਼ ਸ਼ਰਾਬ ਹਰਿਆਣਾ ਮਾਰਕਾ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧ ਵਿਚ ਡਕਾਲਾ ਚੌਂਕੀ ਇੰਚਾਰਜ ਏ. ਐਸ. ਆਈ. ਮਨਜਿੰਦਰ ਸਿੰਘ ਨੇ ਦੱਸਿਆ ਕਿ ਡਕਾਲਾ ਪੁਲਿਸ ਵਲੋਂ ਦੌਰਾਨੇ ਗਸ਼ਤ ਲੰਗੜੋਈ ਡਰੇਨ ਪੁੱਲੀ ’ਤੇ ਨਾਕਾਬੰਦੀ ਕੀਤੀ ਗਈ ਸੀ ਤੇ ਲਗਾਏ ਗਏ ਨਾਕੇ ਦੌਰਾਨ ਇਕ ਵਿਅਕਤੀ ਵਜ਼ਨਦਾਰ ਪਲਾਸਟਿਕ ਦਾ ਥੈਲਾ ਲੈ ਕੇ ਆਉਂਦਾ ਦਿਖਾਈ ਦਿੱਤਾ, ਜੋਕਿ ਪੁਲਿਸ ਨੂੰ ਦੇਖ ਕੇ ਭੱਜਣ ਲੱਗਾ, ਪਰ ਪੁਲਿਸ ਨੇ ਮੁਸ਼ਤੈਦੀ ਨਾਲ ਉਸ ਨੂੰ ਕਾਬੂ ਕਰ ਲਿਆ। ਫੜੇ ਜਾਣ ’ਤੇ ਉਸ ਨੇ ਆਪਣਾ ਨਾਮ ਕੁਲਦੀਪ ਸਿੰਘ ਪੁੱਤਰ ਸ਼ੇਰਾ ਸਿੰਘ ਵਾਸੀ ਪਿੰਡ ਲੰਗੜੋਈ ਦੱਸਿਆ। ਤਲਾਸ਼ੀ ਲੈਣ ’ਤੇ ਉਸ ਕੋਲ ਮੌਜੂਦ ਥੈਲੇ ਵਿਚੋਂ 24 ਬੋਤਲਾਂ ਦੇਸ਼ੀ ਸ਼ਰਾਬ ਹਰਿਆਣਾ ਮਾਰਕਾ ਬਰਾਮਦ ਹੋਈ। ਫੜੇ ਗਏ ਵਿਅਕਤੀ ਕੋਲ ਆਪਣੇ ਕੋਲ ਰੱਖੀ ਸ਼ਰਾਬ ਦਾ ਕੋਈ ਲਾਈਸੰਸ ਜਾਂ ਪਰਮਿਟ ਬਰਾਮਦ ਨਹੀਂ ਹੋਇਆ ਅਤੇ ਪੁਲਿਸ ਵਲੋਂ ਉਕਤ ਦੋਸ਼ੀ ਖਿਲਾਫ ਥਾਣਾ ਪਸਿਆਣਾ ਵਿਖੇ ਐਫ ਆਈ ਆਰ ਨੰਬਰ 73, ਮਿਤੀ 13.5.2022, ਧਾਰਾ 61, 1,14 ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਇਸ ਸਬੰਧੀ ਚੌਂਕੀ ਇੰਚਾਰਜ ਸ੍ਰ. ਮਨਜਿੰਦਰ ਸਿੰਘ ਨੇ ਦੱਸਿਆ ਕਿ ਨਸ਼ਾ ਸਮੱਗਲਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।

You must be logged in to post a comment Login