ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਸ਼ਰਧਾ ਨਾਲ ਮਨਾਈ

ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਸ਼ਰਧਾ ਨਾਲ ਮਨਾਈ

ਪਟਿਆਲਾ, 12 ਜੁਲਾਈ- ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਾਣਕਾਰੀ ਅਨੁਸਾਰ ਅੱਜ ਵੱਡੀ ਗਿਣਤੀ ਸੰਗਤ ਨੇ ਸਰੋਵਰ ਵਿੱਚ ਇਸ਼ਨਾਨ ਮਗਰੋਂ ਗੁਰੂਘਰ ਮੱਥਾ ਟੇਕਿਆ। ਇਸ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸੰਗਤ ਨੂੰ ਕਥਾ ਰਾਹੀਂ ਗੁਰੂ ਇਤਿਹਾਸ ਨਾਲ ਜੋੜਿਆ ਤੇ ਹਜ਼ੂਰੀ ਕੀਰਤਨੀ ਜਥਿਆਂ ਨੇ ਗੁਰਬਾਣੀ ਸਰਵਣ ਕਰਦਿਆਂ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿੱਚ ਧਾਰਮਿਕ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਨਵ ਨਿਯੁਕਤ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਸਮੇਤ ਪੁੱਜੀਆਂ ਸ਼ਖਸੀਅਤਾਂ ਨੂੰ ਸਿਰੋਪੇ ਦੇ ਕੇ ਨਾਲ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਪਰਵਾਈਜ਼ਰ ਜੋਗਾ ਸਿੰਘ, ਮਨਦੀਪ ਸਿੰਘ ਭਲਵਾਨ, ਪ੍ਰਚਾਰਕ ਭਾਈ ਪਰਵਿੰਦਰ ਸਿੰਘ ਰਿਉਂਦ ਆਦਿ ਸਟਾਫ ਮੈਂਬਰ ਆਦਿ ਸ਼ਾਮਲ ਸਨ।

You must be logged in to post a comment Login