ਦੋ ਧਿਰਾਂ ਵਿਚਕਾਰ ਗੋਲੀਬਾਰੀ ਦੌਰਾਨ 4 ਦੀ ਮੌਤ

ਦੋ ਧਿਰਾਂ ਵਿਚਕਾਰ ਗੋਲੀਬਾਰੀ ਦੌਰਾਨ 4 ਦੀ ਮੌਤ

ਚੰਡੀਗੜ੍ਹ, 8 ਜੁਲਾਈ- ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਬਟਾਲਾ ਦੇ ਪਿੰਡ ਵਿਠਵਾਂ ‘ਚ ਦੋ ਧਿਰਾਂ ਵਿਚਕਾਰ ਹੋਈ ਗੋਲੀਬਾਰੀ ਵਿਚ 4 ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਗੋਲੀਬਾਰੀ ਦੌਰਾਨ 8 ਵਿਅਕਤੀ ਜ਼ਖਮੀ ਹੋਏ ਹਨ ਅਤੇ ਦੋਹਾਂ ਧੜਿਆਂ ਵਿਚ ਕੁੱਲ 13 ਵਿਅਕਤੀ ਸ਼ਾਮਲ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਕੇਸ ਦਰਜ ਕਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

You must be logged in to post a comment Login