ਧੋੋਖਧੜੀ ਮਾਮਲਾ: ਦਿੱਲੀ ਹਾਈ ਕੋਰਟ ਵੱਲੋਂ ਗੌਤਮ ਗੰਭੀਰ ਨੂੰ ਰਾਹਤ

ਧੋੋਖਧੜੀ ਮਾਮਲਾ: ਦਿੱਲੀ ਹਾਈ ਕੋਰਟ ਵੱਲੋਂ ਗੌਤਮ ਗੰਭੀਰ ਨੂੰ ਰਾਹਤ

ਨਵੀਂ ਦਿੱਲੀ, 18 ਨਵੰਬਰ : ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਹੇਠਲੀ ਅਦਾਲਤ ਉਸ ਹੁਕਮ ’ਤੇ ਰੋਕ ਲਗਾ ਦਿੱਤੀ, ਜਿਸ ਤਹਿਤ ਸਾਬਕਾ ਕ੍ਰਿਕਟਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਮੌਜੂਦਾ ਮੁੱਖ ਕੋਚ ਗੌਤਮ ਗੰਭੀਰ ਅਤੇ ਹੋਰਾਂ ਦੀ ਰਿਹਾਈ ਨੂੰ ਰੱਦ ਕਰ ਦਿੱਤਾ ਗਿਆ ਸੀ। ਜਸਟਿਸ ਮਨੋਜ ਕੁਮਾਰ ਓਹਰੀ ਨੇ ਇਹ ਅੰਤਰਿਮ ਹੁਕਮ ਦਿੰਦਿਆਂ ਸੈਸ਼ਨ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਗੰਭੀਰ ਦੀ ਪਟੀਸ਼ਨ ‘ਤੇ ਦਿੱਲੀ ਸਰਕਾਰ ਤੋਂ ਜਵਾਬ ਮੰਗਿਆ ਹੈ। ਸੈਸ਼ਨ ਅਦਾਲਤ ਨੇ ਗੰਭੀਰ ਨੂੰ ਕੇਸ ਵਿਚੋਂ ਡਿਸਚਾਰਜ ਕਰਨ ਵਾਲੇ ਮੈਜਿਸਟ੍ਰੇਟ ਅਦਾਲਤ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਸੀ।ਹਾਈ ਕੋਰਟ ਨੇ ਕਿਹਾ ਕਿ ਇਸ ਬਾਰੇ ਵਿਸਥਾਰਤ ਹੁਕਮ ਬਾਅਦ ਵਿੱਚ ਦਿੱਤਾ ਜਾਵੇਗਾ। ਸੈਸ਼ਨ ਕੋਰਟ ਨੇ 29 ਅਕਤੂਬਰ ਦੇ ਆਪਣੇ ਆਦੇਸ਼ ਵਿੱਚ ਕਿਹਾ ਸੀ ਕਿ ਮੈਜਿਸਟ੍ਰੇਟ ਅਦਾਲਤ ਦਾ ਫੈਸਲਾ ਗੰਭੀਰ ਦੇ ਖ਼ਿਲਾਫ਼ ਦੋਸ਼ਾਂ ਦਾ ਨਿਰਣਾ ਕਰਨ ਵਿੱਚ ਨਾਕਾਫ਼ੀ ਪ੍ਰਗਟਾਵੇ ਨੂੰ ਦਰਸਾਉਂਦਾ ਹੈ।

You must be logged in to post a comment Login