ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭਗਦੜ, 18 ਲੋਕਾਂ ਦੀ ਮੌਤ

ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭਗਦੜ, 18 ਲੋਕਾਂ ਦੀ ਮੌਤ

ਨਵੀਂ ਦਿੱਲੀ, 16 ਫਰਵਰੀ- ਇਥੋਂ ਦੇ ਰੇਲਵੇ ਸਟੇਸ਼ਨ ’ਤੇ ਬੀਤੀ ਰਾਤ ਭਗਦੜ ਮਚਣ ਕਾਰਨ 18 ਜਣਿਆਂ ਦੀ ਮੌਤ ਹੋ ਗਈ ਸੀ। ਇਸ ਤੋਂ ਇਕ ਦਿਨ ਬਾਅਦ ਅੱਜ ਵੀ ਇਸ ਸਟੇਸ਼ਨ ’ਤੇ ਵੱਡੀ ਗਿਣਤੀ ਭੀੜ ਜੁੜੀ। ਇੱਥੇ ਲਗਪਗ ਸਾਰੇ ਹੀ ਪਲੇਟਫਾਰਮਾਂ ’ਤੇ ਦੁਪਹਿਰ ਵੇਲੇ ਆਮ ਨਾਲੋਂ ਜ਼ਿਆਦਾ ਲੋਕ ਦੇਖਣ ਨੂੰ ਮਿਲੇ। ਰੇਲਵੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਭਗਦੜ ਮਚਣ ਦੀ ਘਟਨਾ ਉਸ ਵੇਲੇ ਵਾਪਰੀ ਜਦੋਂ ਓਵਰ ਬ੍ਰਿਜ ਤੋਂ ਹੇਠਾਂ ਆਉਂਦੇ ਸਮੇਂ ਕੁਝ ਯਾਤਰੀ ਫਿਸਲ ਗਏ ਅਤੇ ਦੂਜਿਆਂ ’ਤੇ ਡਿੱਗ ਗਏ।ਇਸ ਘਟਨਾ ਤੋਂ ਬਾਅਦ ਅੱਜ ਪੁਲੀਸ ਨੇ ਕਈ ਲੋਕਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ। ਜ਼ਿਕਰਯੋਗ ਹੈ ਕਿ ਭਾਰਤੀ ਰੇਲਵੇ ਅਨੁਸਾਰ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਮੱਚੀ ਭਗਦੜ ਵਿਚ ਜਾਨਾਂ ਗਵਾਉਣ ਵਾਲੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਘਟਨਾ ਵਿਚ ਗੰਭੀਰ ਜ਼ਖ਼ਮੀਆਂ ਨੂੰ 2.5 ਲੱਖ ਰੁਪਏ ਹਰੇਕ ਅਤੇ ਮਾਮੂਲੀ ਜ਼ਖ਼ਮੀਆਂ ਨੂੰ ਲੱਖ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।

You must be logged in to post a comment Login