ਨਵੇਂ ਫ਼ੌਜਦਾਰੀ ਕਾਨੂੰਨ ਦੇਸ਼ ਭਰ ਵਿੱਚ ਲਾਗੂ ਹੋਏ

ਨਵੇਂ ਫ਼ੌਜਦਾਰੀ ਕਾਨੂੰਨ ਦੇਸ਼ ਭਰ ਵਿੱਚ ਲਾਗੂ ਹੋਏ

ਨਵੀਂ ਦਿੱਲੀ, 1 ਜੁਲਾਈ- ਦੇਸ਼ ਵਿੱਚ ਅੱਜ ਤੋਂ ਤਿੰਨ ਨਵੇਂ ਫ਼ੌਜਦਾਰੀ ਕਾਨੂੰਨ ਲਾਗੂ ਹੋ ਗਏ, ਜਿਸ ਨਾਲ ਭਾਰਤ ਦੀ ਅਪਰਾਧਿਕ ਨਿਆਂ ਪ੍ਰਣਾਲੀ ਵਿੱਚ ਬਦਲਾਅ ਆਉਣਗੇ। ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) 2023, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀਐੱਨਐੱਸਐੱਸ) 2023 ਅਤੇ ਭਾਰਤੀ ਸਾਕਸ਼ਯ ਅਧੀਨਿਯਮ (ਬੀਐੱਸਏ) 2023 ਅੱਜ ਤੋਂ ਪੂਰੇ ਦੇਸ਼ ਵਿੱਚ ਲਾਗੂ ਹੋ ਗਏ ਹਨ। ਇਨ੍ਹਾਂ ਤਿੰਨੋਂ ਕਾਨੂੰਨਾ ਨੇ ਬਰਤਾਨਵੀ ਕਾਲ ਦੇ ਕਾਨੂੰਨਾਂ ਕ੍ਰਮਵਾਰ ਭਾਰਤੀ ਦੰਡ ਸੰਹਿਤਾ (ਆਈਪੀਸੀ), ਦੰਡ ਪ੍ਰਕਿਰਿਆ ਸੰਹਿਤਾ (ਸੀਆਰਪੀਸੀ) ਅਤੇ ਭਾਰਤ ਸਾਕਸ਼ਯ ਅਧੀਨਿਯਮ ਦੀ ਜਗ੍ਹਾ ਲਈ ਹੈ। ਅੱਜ ਤੋਂ ਸਾਰੀਆਂ ਨਵੀਆਂ ਐੱਫਆਈਆਰਜ਼ ਬੀਐੱਨਐੱਸ ਤਹਿਤ ਦਰਜ ਕੀਤੀਆਂ ਜਾਣਗੀਆਂ। ਹਾਲਾਂਕਿ, ਜਿਹੜੇ ਮਾਮਲੇ ਇਹ ਕਾਨੂੰਨ ਲਾਗੂ ਹੋਣ ਤੋਂ ਪਹਿਲਾਂ ਦਰਜ ਕੀਤੇ ਗਏ ਹਨ ਉਨ੍ਹਾਂ ਦੇ ਅੰਤਿਮ ਨਿਬੇੜੇ ਉਨ੍ਹਾਂ ਮਾਮਲਿਆਂ ਵਿੱਚ ਪੁਰਾਣੇ ਕਾਨੂੰਨਾਂ ਤਹਿਤ ਮੁਕੱਦਮਾ ਚੱਲਦਾ ਰਹੇਗਾ। ਨਵੇਂ ਕਾਨੂੰਨਾਂ ਨਾਲ ਇਕ ਆਧੁਨਿਕ ਨਿਆਂ ਪ੍ਰਣਾਲੀ ਸਥਾਪਤ ਹੋਵੇਗੀ ਜਿਸ ਵਿੱਚ ‘ਜ਼ੀਰੋ ਐੱਫਆਈਆਰ’, ਪੁਲੀਸ ਵਿੱਚ ਆਨਲਾਈਨ ਸ਼ਿਕਾਇਤ ਦਰਜ ਕਰਾਉਣਾ, ਇਲੈਕਟ੍ਰੌਨਿਕ ਤਰੀਕੇ ਜਿਵੇਂ ਕਿ ‘ਐੱਸਐੱਮਐੱਸ’ ਰਾਹੀਂ ਸੰਮਨ ਭੇਜਣ ਅਤੇ ਸਾਰੇ ਗੰਭੀਰ ਅਪਰਾਧਾਂ ਦੇ ਘਟਨਾ ਸਥਾਨ ਦੀ ਜ਼ਰੂਰੀ ਵੀਡੀਓਗ੍ਰਾਫੀ ਵਰਗੇ ਪ੍ਰਬੰਧ ਸ਼ਾਮਲ ਹੋਣਗੇ।

You must be logged in to post a comment Login