ਚੰਡੀਗੜ੍ਹ, 2 ਸਤੰਬਰ- ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ। ਇਜਲਾਸ ਦੇ ਪਹਿਲੇ ਦਿਨ ਅੱਜ ਮਸ਼ਹੂਰ ਕਵੀ ਤੇ ਲੇਖਕ ਸੁਰਜੀਤ ਪਾਤਰ ਤੇ ਉਨ੍ਹਾਂ ਹੋਰ ਅਹਿਮ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਜਿਨ੍ਹਾਂ ਦਾ ਪਿਛਲੇ ਇਜਲਾਸ ਦੀ ਸਮਾਪਤੀ ਤੇ ਮੌਜੂਦਾ ਸੈਸ਼ਨ ਦੀ ਸ਼ੁਰੂਆਤ ਵਿਚਾਲੇ ਦੇਹਾਂਤ ਹੋ ਗਿਆ ਸੀ। ਇਸ ਦੌਰਾਨ ਵਿਧਾਨ ਸਭਾ ਦੀ ਬਿਜ਼ਨਸ ਐਡਵਾਈਜ਼ਰੀ ਕਮੇਟੀ ਨੇ ਸ਼ਰਧਾਂਜਲੀਆਂ ਭੇਟ ਕਰਨ ਤੋਂ ਬਾਅਦ ਅੱਜ ਵਾਧੂ ਸਮਾਂ ਬੈਠਣ ਦਾ ਫੈਸਲਾ ਲਿਆ। ਇਸ ਤਿੰਨ ਦਿਨਾ ਇਜਲਾਸ ਦੇ ਪਹਿਲੇ ਦਿਨ ਸਦਨ ਦੇ ਮੈਂਬਰਾਂ ਨੇ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ, ਸਾਬਕਾ ਮੰਤਰੀ ਸੁਖਦੇਵ ਸਿੰਘ ਢਿੱਲੋਂ ਅਤੇ ਸੁਰਜੀਤ ਸਿੰਘ ਕੋਹਲੀ, ਸਾਬਕਾ ਸੰਸਦ ਮੈਂਬਰ ਕਮਲ ਚੌਧਰੀ, ਸਾਬਕਾ ਰਾਜ ਸਭਾ ਮੈਂਬਰ ਗੁਰਚਰਨ ਕੌਰ ਅਤੇ ਸਾਬਕ ਵਿਧਾਇਕ ਧਨਵੰਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਆਜ਼ਾਦੀ ਘੁਲਾਟੀਏ ਸਰਦੂਲ ਸਿੰਘ, ਕਸ਼ਮੀਰ ਸਿੰਘ, ਗੁਰਦੇਵ ਸਿੰਘ ਅਤੇ ਜਗਦੀਸ਼ ਪ੍ਰਸਾਦ ਨੂੰ ਵੀ ਯਾਦ ਕੀਤਾ ਗਿਆ। ਵਿਧਾਨ ਸਭਾ ਦਾ ਪਿਛਲਾ ਇਜਲਾਸ ਮਾਰਚ ਵਿੱਚ ਹੋਇਆ ਸੀ। ਵਿੱਛੜੀਆਂ ਰੂਹਾਂ ਦੀ ਯਾਦ ਵਿੱਚ ਕੁਝ ਦੇਰ ਲਈ ਮੌਨ ਰੱਖਿਆ ਗਿਆ।
Share on Facebook
Follow on Facebook
Add to Google+
Connect on Linked in
Subscribe by Email
Print This Post
You must be logged in to post a comment Login