ਪੰਨੂ ਮਾਮਲਾ: ਭਾਰਤੀ ਜਾਂਚ ਤੋਂ ਅਮਰੀਕਾ ਦੀ ਹਾਲੇ ‘ਪੂਰੀ ਤਸੱਲੀ’ ਨਹੀਂ

ਪੰਨੂ ਮਾਮਲਾ: ਭਾਰਤੀ ਜਾਂਚ ਤੋਂ ਅਮਰੀਕਾ ਦੀ ਹਾਲੇ ‘ਪੂਰੀ ਤਸੱਲੀ’ ਨਹੀਂ

ਵਾਸ਼ਿੰਗਟਨ, 23 ਅਕਤੂਬਰ : ਅਮਰੀਕਾ ਨੇ ਕਿਹਾ ਹੈ ਕਿ ਇਸ ਦੀ ਪੂਰੀ ਤਰ੍ਹਾਂ ਤਸੱਲੀ ਉਦੋਂ ਹੀ ਹੋਵੇਗੀ ਜਦੋਂ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਨੂੰ ਅਮਰੀਕੀ ਸਰਜ਼ਮੀਨ ਉਤੇ ਕਤਲ ਕਰਨ ਦੀ ਨਾਕਾਮ ਸਾਜ਼ਿਸ਼ ਦੀ ਭਾਰਤ ਵੱਲੋਂ ਕੀਤੀ ਜਾ ਰਹੀ ਜਾਂਚ ਦੇ ਸਿੱਟੇ ਵਜੋਂ ਕੋਈ ‘ਸਾਰਥਕ ਜਵਾਬਦੇਹੀ’ ਨਿਕਲ ਕੇ ਆਵੇਗੀ।ਗ਼ੌਰਤਲਬ ਹੈ ਕਿ ਭਾਰਤ ਸਰਕਾਰ ਪਹਿਲਾਂ ਹੀ ਅਮਰੀਕੀ ਸਰਜ਼ਮੀਨ ਉਤੇ ਅਮਰੀਕੀ ਨਾਗਰਿਕ ਨੂੰ ਕਤਲ ਕਰਨ ਦੀ ਕਿਸੇ ਸਾਜ਼ਿਸ਼ ਵਿਚ ਕਿਸੇ ਸ਼ਮੂਲੀਅਤ ਜਾਂ ਇਸ ਨਾਲ ਕੋਈ ਸਬੰਧ ਹੋਣ ਤੋਂ ਨਾਂਹ ਕਰ ਚੁੱਕੀ ਹੈ। ਅਮਰੀਕਾ ਵੱਲੋਂ ਲਾਏ ਗਏ ਇਨ੍ਹਾਂ ਗੰਭੀਰ ਦੋਸ਼ਾਂ ਤੋਂ ਬਾਅਦ ਭਾਰਤ ਨੇ ਮਾਮਲੇ ਦੀ ਤਫ਼ਤੀਸ਼ ਲਈ ਇਕ ਜਾਂਚ ਕਮੇਟੀ ਕਾਇਮ ਕੀਤੀ ਸੀ।

You must be logged in to post a comment Login