ਨਵੀਂ ਦਿੱਲੀ, 4 ਜੂਨ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦੋ ਪੱਤਰਕਾਰਾਂ ਦੀ ਪਟੀਸ਼ਨ ‘ਤੇ ਮੱਧ ਪ੍ਰਦੇਸ਼ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ। ਇਨ੍ਹਾਂ ਦਾ ਦੋਸ਼ ਹੈ ਕਿ ਉਨ੍ਹਾਂ ਦੀ ਗੈਰ-ਕਾਨੂੰਨੀ ਰੇਤ ਮਾਈਨਿੰਗ ਗਤੀਵਿਧੀਆਂ ਦੀ ਰਿਪੋਰਟਿੰਗ ਕਰਨ ‘ਤੇ ਪੁਲੀਸ ਨੇ ਕੁੱਟਮਾਰ ਕੀਤੀ ਹੈ। ਜਸਟਿਸ ਸੰਜੇ ਕਰੋਲ ਅਤੇ ਸਤੀਸ਼ ਚੰਦਰ ਸ਼ਰਮਾ (Justices Sanjay Karol and Satish Chandra Sharma) ਦੇ ਬੈਂਚ ਨੇ ਹਾਲਾਂਕਿ ਉਨ੍ਹਾਂ ਨੂੰ ਗ੍ਰਿਫਤਾਰੀ ਤੋਂ ਅੰਤਰਿਮ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿੱਤਾ। ਬੈਂਚ ਸ਼ਸ਼ੀਕਾਂਤ ਗੋਇਲ ਅਤੇ ਅਮਰਕਾਂਤ ਸਿੰਘ ਚੌਹਾਨ ਦੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਿਆ ਅਤੇ ਮੱਧ ਪ੍ਰਦੇਸ਼ ਤੇ ਦਿੱਲੀ NCT ਨੂੰ ਉਨ੍ਹਾਂ ਦੇ ਜਵਾਬਾਂ ਲਈ ਨੋਟਿਸ ਜਾਰੀ ਕੀਤੇ। ਮਾਮਲੇ ਦੀ ਅਗਲੀ ਸੁਣਵਾਈ 9 ਜੂਨ ਨੂੰ ਹੋਵੇਗੀ।
You must be logged in to post a comment Login