ਭਾਜਪਾ ਅਕਸ਼ੈ ਕੁਮਾਰ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਲਈ ਉਤਾਰ ਸਕਦੀ ਹੈ ਉਮੀਦਵਾਰ

ਭਾਜਪਾ ਅਕਸ਼ੈ ਕੁਮਾਰ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਲਈ ਉਤਾਰ ਸਕਦੀ ਹੈ ਉਮੀਦਵਾਰ

ਅੰਮ੍ਰਿਤਸਰ – ਇਸ ਵਾਰ ਲੋਕ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ ਵਲੋਂ ਗੁਰੂ ਨਗਰੀ ਤੋਂ ਫ਼ਿਲਮੀ ਐਕਟਰ ਅਕਸ਼ੈ ਕੁਮਾਰ ਨੂੰ ਉਮੀਦਵਾਰ ਬਣਾਉਣ ਦੇ ਚਰਚੇ ਪੂਰੇ ਜ਼ੋਰਾਂ ’ਤੇ ਹਨ, ਜਿਸ ਨੂੰ ਲੈ ਕੇ ਭਾਜਪਾ ਦੇ ਸਥਾਨਕ ਵਰਕਰ ਵੀ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ। ਭਾਵੇਂ ਗੁਰੂ ਨਗਰੀ ਦੇ ਕੁਝ ਸੀਨੀਅਰ ਭਾਜਪਾ ਲੀਡਰ ਵੀ ਚੋਣ ਲੜਨ ਦੇ ਪੂਰੀ ਤਰ੍ਹਾਂ ਨਾਲ ਇਛੁੱਕ ਦਿਖਾਈ ਦੇ ਰਹੇ ਹਨ ਪਰ ਇਸ ਤੋਂ ਪਹਿਲਾਂ ਵੀ ਭਾਜਪਾ ਲੀਡਰਸ਼ਿਪ ਵਲੋਂ ਅੰਮ੍ਰਿਤਸਰ ਦੇ ਚੋਣ ਮੈਦਾਨ ’ਚ ਕੁਝ ਪੈਰਾਸ਼ੂਟ ਰਾਹੀਂ ਉਮੀਦਵਾਰ ਉਤਾਰੇ ਜਾ ਚੁੱਕੇ ਹਨ, ਜਿਸ ਸਦਕਾ ਇਸ ਗੱਲ ਤੋਂ ਕਦੇ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਇਸ ਵਾਰ ਭਾਜਪਾ ਅਕਸ਼ੈ ਕੁਮਾਰ ਨੂੰ ਉਮੀਦਵਾਰ ਨਹੀਂ ਬਣਾ ਸਕਦੀ। ਉਥੇ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਸਾਥੀ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਵੀ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਦੇ ਸੰਭਾਵੀਂ ਉਮੀਦਵਾਰ ਵਜੋਂ ਪੂਰੀਆਂ ਤਿਆਰੀਆਂ ਖਿੱਚੀ ਬੈਠੇ ਹਨ, ਜਿਨਾਂ ਵਲੋਂ ਅੰਮ੍ਰਿਤਸਰ ਸ਼ਹਿਰੀ ਤੇ ਦਿਹਾਤੀ ਖੇਤਰ ’ਚ ਲਗਾਤਾਰ ਮੀਟਿੰਗਾਂ ਕਰਕੇ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲੋਕ ਹਿੱਤ ’ਚ ਕੀਤੇ ਗਏ ਬੇਮਿਸਾਲ ਕੰਮਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।

You must be logged in to post a comment Login