ਭਾਰਤੀ ਕ੍ਰਿਕਟ ਟੀਮ ਨਾਲ ਭਲਕੇ ਮੁਲਾਕਾਤ ਕਰਨਗੇ ਪ੍ਰਧਾਨ ਮੰਤਰੀ

ਭਾਰਤੀ ਕ੍ਰਿਕਟ ਟੀਮ ਨਾਲ ਭਲਕੇ ਮੁਲਾਕਾਤ ਕਰਨਗੇ ਪ੍ਰਧਾਨ ਮੰਤਰੀ

ਨਵੀਂ ਦਿੱਲੀ, 3 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਸਵੇਰੇ 11 ਵਜੇ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਨਾਲ ਮੁਲਾਕਾਤ ਕਰਨਗੇ। ਦੂਜੇ ਪਾਸੇ ਭਾਰਤੀ ਟੀਮ ਚਾਰਟਡ ਜਹਾਜ਼ ਵਿੱਚ ਬੈਠ ਕੇ ਦੇਸ਼ ਵੱਲ ਰਵਾਨਾ ਹੋ ਗਈ ਹੈ। ਇਸ ਟੀਮ ਦੇ ਕਈ ਖਿਡਾਰੀਆਂ ਨੇ ਹਵਾਈ ਜਹਾਜ਼ ਵਿੱਚ ਬੈਠਿਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਦੱਸਣਾ ਬਣਦਾ ਹੈ ਕਿ ਵਿਸ਼ਵ ਕੱਪ ਟੀ-20 2024 ਦਾ ਖਿਤਾਬ ਜਿੱਤਣ ਤੋਂ ਬਾਅਦ ਦੇਸ਼ ਪਰਤ ਰਹੀ ਹੈ ਤੇ ਦੇਸ਼ ਵਾਸੀਆਂ ਨੇ ਭਾਰਤੀ ਟੀਮ ਦਾ ਗਰਮਜੋਸ਼ੀ ਤੇ ਉਤਸ਼ਾਹ ਨਾਲ ਸਵਾਗਤ ਕਰਨ ਲਈ ਤਿਆਰੀ ਖਿੱਚ ਲਈ ਹੈ। ਭਾਰਤ ਨੇ ਦਿਲਚਸਪ ਫਾਈਨਲ ਮੁਕਾਬਲੇ ਵਿਚ ਦੱਖਣੀ ਅਫਰੀਕਾ ਨੂੰ ਹਰਾਇਆ ਸੀ।

 

You must be logged in to post a comment Login