ਵਾਸ਼ਿੰਗਟਨ, 10 ਮਈ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ਨਿੱਚਰਵਾਰ ਨੂੰ ਦਾਅਵਾ ਕੀਤਾ ਕਿ ਅਮਰੀਕਾ ਦੀ ਵਿਚੋਲਗੀ ਨਾਲ ਹੋਈ ਗੱਲਬਾਤ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ “ਪੂਰੀ ਅਤੇ ਤੁਰੰਤ” ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਅਮਰੀਕਾ ਦੀ ਵਿਚੋਲਗੀ ਨਾਲ ਹੋਈ ਜੰਗਬੰਦੀ ਭਾਰਤ ਅਤੇ ਪਾਕਿਸਤਾਨ ਦੀਆਂ ਫੌਜਾਂ ਵੱਲੋਂ ਇਕ ਦੂਜੇ ਦੇ ਫੌਜੀ ਟਿਕਾਣਿਆਂ ‘ਤੇ ਹਮਲਾ ਕਰਨ ਤੋਂ ਕੁਝ ਘੰਟੇ ਬਾਅਦ ਹੋਈ।
ਅਮਰੀਕੀ ਰਾਸ਼ਟਰਪਤੀ ਨੇ ਟਰੁੱਥ ਸੋਸ਼ਲ ’ਤੇ ਇਕ ਪੋਸਟ ਵਿਚ ਐਲਾਨ ਕੀਤਾ, “ਅਮਰੀਕਾ ਦੀ ਵਿਚੋਲਗੀ ਨਾਲ ਹੋਈ ਰਾਤ ਭਰ ਦੀ ਗੱਲਬਾਤ ਤੋਂ ਬਾਅਦ ਮੈਨੂੰ ਇਹ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਮੁਕੰਮਲ ਅਤੇ ਫ਼ੌਰੀ ਜੰਗਬੰਦੀ ਲਈ ਰਾਜ਼ੀ ਹੋ ਗਏ ਹਨ।’’ ਟਰੰਪ ਨੇ ਹੋਰ ਕਿਹਾ, ‘‘ਯੋਗ ਸਮਝ ਅਤੇ ਮਹਾਨ ਬੁੱਧੀ ਦੀ ਵਰਤੋਂ ਕਰਨ ਲਈ ਦੋਵਾਂ ਦੇਸ਼ਾਂ ਨੂੰ ਵਧਾਈਆਂ। ਇਸ ਮਾਮਲੇ ਵੱਲ ਧਿਆਨ ਦੇਣ ਲਈ ਤੁਹਾਡਾ ਧੰਨਵਾਦ।’’
ਟਰੰਪ ਵੱਲੋਂ ਇਹ ਐਲਾਨ ਅਮਰੀਕੀ ਵਿਦੇਸ਼ ਮੰਤਰੀ ਮਾਰਕ ਰੂਬੀਓ ਵੱਲੋਂ ਵਿਦੇਸ਼ ਮੰਤਰੀ ਐੱਸ ਜੈਸ਼ੰਕਰ, ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਅਤੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਅਸੀਮ ਮੁਨੀਰ ਨਾਲ ਗੱਲ ਕਰਨ ਤੋਂ ਬਾਅਦ ਆਇਆ। ਰੂਬੀਓ ਨੇ ਵੀ ‘ਐਕਸ’ ’ਤੇ ਇਸੇ ਤਰ੍ਹਾਂ ਦਾ ਬਿਆਨ ਦਿੱਤਾ ਹੈ।
You must be logged in to post a comment Login