ਭਾਰਤ ਅਤੇ ਪਾਕਿ ਹਾਈ ਕਮਿਸ਼ਨ ਦੇ ਇਕ ਅਧਿਕਾਰੀ ਨੂੰ 24 ਘੰਟਿਆਂ ਦੇ ਅੰਦਰ ਦੇਸ਼ ਛੱਡਣ ਦਾ ਹੁਕਮ

ਭਾਰਤ ਅਤੇ ਪਾਕਿ ਹਾਈ ਕਮਿਸ਼ਨ  ਦੇ ਇਕ ਅਧਿਕਾਰੀ ਨੂੰ 24 ਘੰਟਿਆਂ ਦੇ ਅੰਦਰ ਦੇਸ਼ ਛੱਡਣ ਦਾ ਹੁਕਮ

ਇਸਲਾਮਾਬਾਦ, 14 ਮਈ: ਭਾਰਤ ਅਤੇ ਪਾਕਿਸਤਾਨ ਦਰਮਿਆਨ ਸੰਬੰਧਾਂ ਵਿਚ ਤਣਾਅ ਹਾਲੇ ਵੀ ਜਾਰੀ ਹੈ, ਕਿਉਂਕਿ ਭਾਰਤ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਇਕ ਅਧਿਕਾਰੀ ਨੂੰ ‘ਗ਼ੈਰ ਲੋੜੀਂਦਾ ਵਿਅਕਤੀ’ ਘੋਸ਼ਿਤ ਕਰਦਿਆਂ 24 ਘੰਟਿਆਂ ਦੇ ਅੰਦਰ ਦੇਸ਼ ਛੱਡਣ ਦਾ ਹੁਕਮ ਦਿੱਤਾ ਹੈ। ਇਸ ਦੇ ਜਵਾਬ ਵਿਚ ਪਾਕਿਸਤਾਨ ਨੇ ਵੀ ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਇਕ ਅਧਿਕਾਰੀ ਨੂੰ ‘ਗ਼ੈਰ ਲੋੜੀਂਦਾ ਵਿਅਕਤੀ’ ਘੋਸ਼ਿਤ ਕਰ ਦਿੱਤਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਕਿ ਸੰਬੰਧਤ ਅਧਿਕਾਰੀ ਨੂੰ 24 ਘੰਟਿਆਂ ਦੇ ਅੰਦਰ ਪਾਕਿਸਤਾਨ ਛੱਡਣ ਦਾ ਹੁਕਮ ਦਿੱਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ, “ਪਾਕਿਸਤਾਨ ਸਰਕਾਰ ਨੇ ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਇਕ ਮੈਂਬਰ ਨੂੰ ਉਸ ਦੀ ਵਿਸ਼ੇਸ਼ ਅਧਿਕਾਰਤ ਸਥਿਤੀ ਦੇ ਉਲਟ ਗਤਿਵਿਧੀਆਂ ਵਿਚ ਸ਼ਾਮਲ ਹੋਣ ਦੇ ਕਾਰਨ ‘ਗ਼ੈਰ ਲੋੜੀਂਦਾ ਵਿਅਕਤੀ’ ਘੋਸ਼ਿਤ ਕੀਤਾ ਹੈ।”ਬਿਆਨ ਵਿਚ ਇਹ ਵੀ ਕਿਹਾ ਗਿਆ ਕਿ ਭਾਰਤੀ ਹਾਈ ਕਮਿਸ਼ਨਰ ਨੂੰ ਮੰਗਲਵਾਰ ਨੂੰ ਵਿਦੇਸ਼ ਮੰਤਰਾਲੇ ਵਿਚ ਬੁਲਾਇਆ ਗਿਆ ਅਤੇ ਇਸ ਫੈਸਲੇ ਤੋਂ ਜਾਣਕਾਰ ਕਰਵਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਭਾਰਤ ਨੇ ਜਾਸੂਸੀ ਵਿਚ ਸ਼ਮੂਲੀਅਤ ਦੇ ਕਾਰਨ ਪਾਕਿਸਤਾਨ ਹਾਈ ਕਮਿਸ਼ਨ ਵਿਚ ਕੰਮ ਕਰ ਰਹੇ ਇਕ ਪਾਕਿਸਤਾਨੀ ਅਧਿਕਾਰੀ ਨੂੰ ਕੱਢਿਆ ਸੀ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਹ ਅਧਿਕਾਰੀ ਭਾਰਤ ਵਿਚ ਆਪਣੇ ਅਹੁਦੇ ਦੀ ਮਰਿਆਦਾ ਅਨੁਸਾਰ ਵਿਹਾਰ ਨਹੀਂ ਕਰ ਰਿਹਾ ਸੀ, ਇਸ ਲਈ ਉਸ ਨੂੰ 24 ਘੰਟਿਆਂ ਵਿਚ ਦੇਸ਼ ਛੱਡਣ ਲਈ ਕਿਹਾ ਗਿਆ।

You must be logged in to post a comment Login