ਭਾਰਤ ਤੇ ਪਾਕਿ ’ਚ ਜੰਗਬੰਦੀ ਵੱਡੀ ਸਫ਼ਲਤਾ, ਜਿਸ ਦਾ ਸਿਹਰਾ ਮੈਨੂੰ ਕਦੇ ਨਹੀਂ ਦਿੱਤਾ ਜਾਵੇਗਾ: ਟਰੰਪ

ਭਾਰਤ ਤੇ ਪਾਕਿ ’ਚ ਜੰਗਬੰਦੀ ਵੱਡੀ ਸਫ਼ਲਤਾ, ਜਿਸ ਦਾ ਸਿਹਰਾ ਮੈਨੂੰ ਕਦੇ ਨਹੀਂ ਦਿੱਤਾ ਜਾਵੇਗਾ: ਟਰੰਪ

ਨਿਊ ਯਾਰਕ, 17 ਮਈ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਨਾਲ ਗੱਲਬਾਤ ਕਰਨਾ ਤੇ ਉਨ੍ਹਾਂ ਨੂੰ ਤਣਾਅ ਦੀ ਕਗਾਰ ਤੋਂ ਵਾਪਸ ਲਿਆਉਣਾ ਉਨ੍ਹਾਂ ਦੀ ‘ਵੱਡੀ ਸਫ਼ਲਤਾ’ ਹੈ, ਜਿਸ ਦਾ ਸਿਹਰਾ ਉਨ੍ਹਾਂ ਨੂੰ ਕਦੇ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦਰਮਿਆਨ ‘ਬਹੁਤ ਨਫ਼ਰਤ’ ਹੈ ਤੇ ਤਣਾਅ ਉਸ ਸਿਖਰ ’ਤੇ ਪਹੁੰਚ ਗਿਆ ਸੀ ਜਿਸ ਦਾ ਅਗਲਾ ਪੜਾਅ ਸੰਭਾਵੀ ਤੌਰ ’ਤੇ ‘ਪ੍ਰਮਾਣੂ’ ਸੀ। ਟਰੰਪ ਨੇ ਫੌਕਸ ਨਿਊਜ਼ ਨੂੰ ਇਕ ਇੰਟਰਵਿਊ ਵਿਚ ਕਿਹਾ, ‘‘ਇਹ ਬਹੁਤ ਵੱਡੀ ਸਫ਼ਲਤਾ ਹੈ, ਜਿਸ ਦਾ ਸਿਹਰਾ ਸ਼ਾਇਦ ਕਦੇ ਮੇਰੇ ਸਿਰ ਨਾ ਬੱਝੇ। ਇਹ ਦੋਵੇਂ ਪ੍ਰਮੁੱਖ ਪ੍ਰਮਾਣੂ ਤਾਕਤਾਂ ਹਨ। ਉਹ ਕੋਈ ਛੋਟੇ ਮੋਟੇ ਨਹੀਂ, ਉਹ ਬਹੁਤ ਗੁੱਸੇ ਵਿਚ ਸਨ।’’ ਟਰੰਪ ਨੂੰ ਮੱਧ ਪੂਰਬ ਦੀ ਆਪਣੀ ਯਾਤਰਾ ਤੋਂ ਪਹਿਲਾਂ ‘ਵਿਦੇਸ਼ ਨੀਤੀ ਦੀਆਂ ਕੁਝ ਸਫਲਤਾਵਾਂ’ ਬਾਰੇ ਪੁੱਛਿਆ ਗਿਆ ਸੀ।’’

You must be logged in to post a comment Login