ਭਾਰਤ ਦੀ ਟੀ-20 ਵਿਸ਼ਵ ਚੈਂਪੀਅਨ ਟੀਮ ਦਿੱਲੀ ਪੁੱਜੀ, ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਭਾਰਤ ਦੀ ਟੀ-20 ਵਿਸ਼ਵ ਚੈਂਪੀਅਨ ਟੀਮ ਦਿੱਲੀ ਪੁੱਜੀ, ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 4 ਜੁਲਾਈ- ਭਾਰਤੀ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਜਿੱਤ ਕੇ ਅੱਜ ਸਵੇਰੇ ਵਿਸ਼ੇਸ਼ ਜਹਾਜ਼ ਰਾਹੀਂ ਦਿੱਲੀ ਪਹੁੰਚ ਗਈ। ਪ੍ਰਸ਼ੰਸਕਾਂ ਨੇ ਹਲਕੇ ਮੀਂਹ ਦਰਮਿਆਨ ਹੀ ਹਵਾਈ ਅੱਡੇ ’ਤੇ ਖਿਡਾਰੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਹਾਲਾਂਕਿ ਇਸ ਦੌਰਾਨ ਟੀਮ ਇੰਡੀਆ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਖਿਡਾਰੀਆਂ ਦੀ ਇਕ ਝਲਕ ਦੇਖਣ ਲਈ ਇਥੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਪੁੱਜੇ ਪ੍ਰਸ਼ੰਸਕ ਮੌਸਮ ਦੀ ਪਰਵਾਹ ਕੀਤੇ ਬਗੈਰ ਨਾਅਰੇ ਲਿਖੇ ਬੈਨਰ ਤੇ ਕੌਮੀ ਝੰਡਾ ਲਹਿਰਾਉਂਦੇ ਰਹੇ। ਉਨ੍ਹਾਂ ਖਿਡਾਰੀਆਂ ਨੂੰ ਵਧਾਈ ਦਿੱਤੀ। ਭਾਰਤੀ ਟੀਮ ਦੇ ਖਿਡਾਰੀਆਂ ਤੇ ਹੋਰ ਸਟਾਫ਼ ਨੇ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਟੀ-20 ਵਿਸ਼ਵ ਕੱਪ ਜੇਤੂ ਟੀਮ ਨੂੰ ਜੀ ਆਇਆਂ ਕਹਿਣ ਲਈ ਪ੍ਰਧਾਨ ਮੰਤਰੀ ਦੀ ਅਧਿਕਾਰਤ ਰਿਹਾਇਸ਼ ’ਤੇ ਰੈੱਡ ਕਾਰਪੈਟ ਵਿਛਾਇਆ ਗਿਆ। ਟੀਮ ਇੰਡੀਆ ਨੇ ਸ੍ਰੀ ਮੋਦੀ ਨਾਲ ਬ੍ਰੇਕਫਾਸਟ ਵੀ ਕੀਤਾ।

You must be logged in to post a comment Login