ਇਸਲਾਮਾਬਾਦ, 7 ਮਈ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਬੁੱਧਵਾਰ ਵੱਡੇ ਤੜਕੇ ਮਕਬੂਜ਼ਾ ਕਸ਼ਮੀਰ ਅਤੇ ਪੰਜਾਬ ਸੂਬੇ ਵਿੱਚ ਅਤਿਵਾਦੀ ਟਿਕਾਣਿਆਂ ’ਤੇ ਭਾਰਤੀ ਮਿਜ਼ਾਈਲ ਹਮਲਿਆਂ ਨੂੰ ‘ਜੰਗੀ ਕਾਰਵਾਈ’ ਕਰਾਰ ਦਿੱਤਾ ਹੈ। ਸ਼ਰੀਫ਼ ਨੇ ਕਿਹਾ ਕਿ ਉਨ੍ਹਾਂ ਦੇ ਮੁਲਕ ਨੂੰ ‘ਢੁਕਵਾਂ ਜਵਾਬ’ ਦੇਣ ਦਾ ਪੂਰਾ ਅਧਿਕਾਰ ਹੈ। ਜੀਓ ਨਿਊਜ਼ ਦੀ ਰਿਪੋਰਟ ਅਨੁਸਾਰ ਪਾਕਿਸਤਾਨੀ ਫੌਜ ਦੇ ਬੁਲਾਰੇ ਲੈਫਟੀਨੈਂਟ ਜਨਰਲ ਅਹਿਮਦ ਸ਼ਰੀਫ ਚੌਧਰੀ ਨੇ ਕਿਹਾ ਕਿ ਪੰਜਾਬ ਅਤੇ ਮਕਬੂਜ਼ਾ ਕਸ਼ਮੀਰ (PoK) ਦੇ ਸ਼ਹਿਰਾਂ ’ਤੇ ਭਾਰਤੀ ਮਿਜ਼ਾਈਲ ਹਮਲਿਆਂ ਵਿੱਚ ਘੱਟੋ-ਘੱਟ ਅੱਠ ਲੋਕ ਮਾਰੇ ਗਏ ਅਤੇ 35 ਹੋਰ ਜ਼ਖਮੀ ਹੋ ਗਏ ਪ੍ਰਧਾਨ ਮੰਤਰੀ ਸ਼ਰੀਫ ਨੇ ਕਿਹਾ ਕਿ ਭਾਰਤ ਨੇ ਪਾਕਿਸਤਾਨ ਵਿੱਚ ਪੰਜ ਥਾਵਾਂ ’ਤੇ ਹਮਲੇ ਕੀਤੇ ਹਨ। ਸ਼ਰੀਫ਼ ਨੇ ਇਕ ਬਿਆਨ ਵਿਚ ਕਿਹਾ, ‘‘ਪਾਕਿਸਤਾਨ ਨੂੰ ਭਾਰਤ ਵੱਲੋਂ ਥੋਪੀ ਗਈ ਇਸ ਜੰਗ ਦਾ ਢੁਕਵਾਂ ਜਵਾਬ ਦੇਣ ਦਾ ਪੂਰਾ ਅਧਿਕਾਰ ਹੈ, ਅਤੇ ਸੱਚਮੁੱਚ ਇੱਕ ਸਖ਼ਤ ਜਵਾਬ ਦਿੱਤਾ ਜਾਵੇਗਾ।’’ ਸ਼ਰੀਫ ਨੇ ਕਿਹਾ ਕਿ ਉਨ੍ਹਾਂ ਦੀਆਂ ਹਥਿਆਰਬੰਦ ਫੌਜਾਂ ‘ਦੁਸ਼ਮਣ ਨਾਲ ਕਿਵੇਂ ਨਜਿੱਠਣਾ ਹੈ, ਇਹ ਚੰਗੀ ਤਰ੍ਹਾਂ ਜਾਣਦੀਆਂ ਹਨ।’ ਉਨ੍ਹਾਂ ਕਿਹਾ, ‘‘ਅਸੀਂ ਦੁਸ਼ਮਣ ਨੂੰ ਕਦੇ ਵੀ ਉਸ ਦੇ ਨਾਪਾਕ ਇਰਾਦਿਆਂ ਵਿੱਚ ਸਫਲ ਨਹੀਂ ਹੋਣ ਦੇਵਾਂਗੇ।’’ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਸਵੇਰੇ 10 ਵਜੇ ਕੌਮੀ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਸੱਦ ਲਈ ਹੈ। ਪਾਕਿਸਤਾਨ ਨੇ ਅਗਲੇ 48 ਘੰਟਿਆਂ ਲਈ ਆਪਣਾ ਹਵਾਈ ਖੇਤਰ ਮੁਕੰਮਲ ਤੌਰ ’ਤੇ ਹਵਾਈ ਆਵਾਜਾਈ ਲਈ ਬੰਦ ਕਰ ਦਿੱਤਾ ਹੈ।
Share on Facebook
Follow on Facebook
Add to Google+
Connect on Linked in
Subscribe by Email
Print This Post

You must be logged in to post a comment Login