ਭਾਰਤ ਨੂੰ ਪਰਸਪਰ ਟੈਰਿਫ ਤੋਂ ਛੋਟ ਨਹੀਂ ਦੇਵੇਗਾ ਅਮਰੀਕਾ

ਭਾਰਤ ਨੂੰ ਪਰਸਪਰ ਟੈਰਿਫ ਤੋਂ ਛੋਟ ਨਹੀਂ ਦੇਵੇਗਾ ਅਮਰੀਕਾ

ਵਾਸ਼ਿੰਗਟਨ, 14 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਮਗਰੋਂ ਐਲਾਨ ਕੀਤਾ ਕਿ ਭਾਰਤ ਵਪਾਰਕ ਘਾਟੇ ਅਮਰੀਕਾ ਤੋਂ ਵਧੇਰੇ ਤੇਲ,ਗੈਸ ਅਤੇ F-35 ਲੜਾਕੂ ਜਹਾਜ਼ਾਂ ਸਣੇ ਫ਼ੌਜੀ ਸਾਜ਼ੋ ਸਾਮਾਨ ਖਰੀਦੇਗਾ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਤੋਂ ਬਾਅਦ ਐਲਾਨ ਕੀਤਾ ਕਿ ਭਾਰਤ ਵਪਾਰਕ ਘਾਟੇ ਨੂੰ ਘਟਾਉਣ ਲਈ ਅਮਰੀਕਾ ਤੋਂ ਹੋਰ ਤੇਲ, ਗੈਸ ਤੇ F-35 ਲੜਾਕੂ ਜਹਾਜ਼ਾਂ ਸਣੇ ਫੌਜੀ ਹਾਰਡਵੇਅਰ ਖਰੀਦੇਗਾ। ਟਰੰਪ ਨੇ ਹਾਲਾਂਕਿ ਜ਼ੋਰ ਦੇ ਕੇ ਆਖਿਆ ਕਿ ਵਾਸ਼ਿੰਗਟਨ ਨਵੀਂ ਦਿੱਲੀ ਨੂੰ ਪਰਸਪਰ ਟੈਰਿਫ ਤੋਂ ਨਹੀਂ ਬਖਸ਼ੇਗਾ। ਟਰੰਪ ਨੇ ਵੀਰਵਾਰ (ਸ਼ੁੱਕਰਵਾਰ ਭਾਰਤੀ ਸਮੇਂ ਅਨੁਸਾਰ) ਨੂੰ ਵ੍ਹਾਈਟ ਹਾਊਸ ਸਥਿਤ ਆਪਣੇ ਓਵਲ ਦਫ਼ਤਰ ਵਿੱਚ ਮੋਦੀ ਦਾ ਨਿੱਘਾ ਸਵਾਗਤ ਕੀਤਾ। ਊਨ੍ਹਾਂ ਅੱਗੇ ਹੋ ਕੇ ਹੱਥ ਮਿਲਾਇਆ ਤੇ ਪ੍ਰਧਾਨ ਮੰਤਰੀ ਨੂੰ ‘ਮਹਾਨ ਦੋਸਤ’ ਤੇ ‘ਸ਼ਾਨਦਾਰ’ ਆਦਮੀ ਦੱਸਿਆ। ਅਮਰੀਕੀ ਰਾਸ਼ਟਰਪਤੀ ਨੇ ਗੱਲਬਾਤ ਤੋਂ ਬਾਅਦ ਭਾਰਤੀ ਪ੍ਰਧਾਨ ਮੰਤਰੀ ਨਾਲ ਇੱਕ ਸਾਂਝੀ ਮੀਡੀਆ ਬ੍ਰੀਫਿੰਗ ਵਿੱਚ ਕਿਹਾ ਕਿ ਦੋਵੇਂ ਧਿਰਾਂ ਜਲਦੀ ਹੀ ਇੱਕ ਵੱਡਾ ਵਪਾਰਕ ਸਮਝੌਤਾ ਕਰਨ ਬਾਰੇ ਵਿਚਾਰ ਕਰ ਰਹੀਆਂ ਹਨ। ਟਰੰਪ ਨੇ ਭਾਰਤ ਵੱਲੋਂ ਕੁਝ ਅਮਰੀਕੀ ਉਤਪਾਦਾਂ ’ਤੇ ਲਗਾਈਆਂ ਗਈਆਂ ਦਰਾਮਦ ਡਿਊਟੀਆਂ ਨੂੰ ‘ਬਹੁਤ ਹੀ ਗੈਰਵਾਜਬ’ ਅਤੇ ‘ਸਖ਼ਤ’ ਦੱਸਿਆ। ਟਰੰਪ ਨੇ ਕਿਹਾ, ‘‘ਭਾਰਤ ਜੋ ਵੀ ਟੈਕਸ ਲਾਏਗਾ, ਅਸੀਂ ਉਨ੍ਹਾਂ ਤੋਂ ਟੈਕਸ ਲਵਾਂਗੇ।’’ ਅਮਰੀਕੀ ਸਦਰ ਨੇ ਕਿਹਾ, ‘‘ਅਸੀਂ ਭਾਰਤ ਨਾਲ ਪਰਸਪਰ ਵਿਵਹਾਰ ਕਰ ਰਹੇ ਹਾਂ।’’ ਮੋਦੀ-ਟਰੰਪ ਦੀ ਇਹ ਮੁਲਾਕਾਤ ਅਮਰੀਕਾ ਵੱਲੋਂ ਸਾਰੇ ਵਪਾਰਕ ਭਾਈਵਾਲਾਂ ਲਈ ਇੱਕ ਨਵੀਂ ਪਰਸਪਰ ਟੈਰਿਫ ਨੀਤੀ ਐਲਾਨੇ ਜਾਣ ਤੋਂ ਕੁਝ ਘੰਟੇ ਬਾਅਦ ਹੋਈ।

You must be logged in to post a comment Login