ਭਾਰਤ ਨੇ ਨੌਂ ਦਹਿਸ਼ਤੀ ਕੈਂਪਾਂ ਨੂੰ ਤਰਜੀਹ ਕਿਉਂ ਦਿੱਤੀ?

ਭਾਰਤ ਨੇ ਨੌਂ ਦਹਿਸ਼ਤੀ ਕੈਂਪਾਂ ਨੂੰ ਤਰਜੀਹ ਕਿਉਂ ਦਿੱਤੀ?

ਨਵੀਂ ਦਿੱਲੀ, 7 ਮਈ : ਭਾਰਤ ਨੇ ਸਰਹੱਦ ਪਾਰ ਅਤਿਵਾਦ ਅਤੇ ਹਾਲੀਆ ਪਹਿਲਗਾਮ ਦਹਿਸ਼ਤੀ ਹਮਲੇ, ਜਿਸ ਵਿੱਚ 26 ਸੈਲਾਨੀ ਮਾਰੇ ਗਏ ਸਨ, ਦੇ ਜਵਾਬ ਵਿੱਚ ਦਲੇਰਾਨਾ ਅਤੇ ਗਿਣਿਆ-ਮਿਥਿਆ ਕਦਮ ਚੁੱਕਦੇ ਹੋਏ, ਅਪਰੇਸ਼ਨ ਸਿੰਦੂਰ ਤਹਿਤ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ (ਪੀਓਕੇ) ਵਿੱਚ ਨੌਂ ਦਹਿਸ਼ਤੀ ਕੈਂਪਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਸਟੀਕ ਹਵਾਈ ਹਮਲੇ ਕੀਤੇ ਹਨ। ਅਧਿਕਾਰਤ ਸੂਤਰਾਂ ਮੁਤਾਬਕ ਇਨ੍ਹਾਂ ਨੌਂ ਟਿਕਾਣਿਆਂ ਵਿਚ ਬਹਾਵਲਪੁਰ ਵਿੱਚ ਜੈਸ਼-ਏ-ਮੁਹੰਮਦ (ਜੇਈਐਮ) ਦਾ ਮੁੱਖ ਦਫਤਰ ਵੀ ਸ਼ਾਮਲ ਹੈ, ਜੋ ਕੌਮਾਂਤਰੀ ਸਰਹੱਦ ਤੋਂ ਕਰੀਬ 100 ਕਿਲੋਮੀਟਰ ਦੂਰ ਇੱਕ ਡੂੰਘਾ ਪ੍ਰਤੀਕਾਤਮਕ ਨਿਸ਼ਾਨਾ ਸੀ। ਇਹ ਟਿਕਾਣਾ ਕਥਿਤ ਭਾਰਤੀ ਵਿਰੁੱਧ ਵੱਡੇ ਪੱਧਰ ’ਤੇ ਹਮਲਿਆਂ ਦੀ ਯੋਜਨਾ ਬਣਾਉਣ ਦਾ ਕੇਂਦਰ ਸੀ। ਇੱਕ ਹੋਰ ਵੱਡਾ ਹਮਲਾ ਸਾਂਬਾ ਦੇ ਸਾਹਮਣੇ ਸਰਹੱਦ ਤੋਂ ਸਿਰਫ਼ 30 ਕਿਲੋਮੀਟਰ ਦੂਰ ਮੁਰੀਦਕੇ ਵਿੱਚ ਲਸ਼ਕਰ-ਏ-ਤਇਬਾ (LeT) ਦੇ ਸਿਖਲਾਈ ਕੈਂਪ ’ਤੇ ਕੀਤਾ ਗਿਆ। 26/11 ਮੁੰਬਈ ਹਮਲੇ ਨੂੰ ਅੰਜਾਮ ਦੇਣ ਵਾਲੇ ਦਹਿਸ਼ਤਗਰਦਾਂ ਨੂੰ ਸਿਖਲਾਈ ਦੇਣ ਲਈ ਬਦਨਾਮ ਇਹ ਕੈਂਪ ਸਰਹੱਦ ਪਾਰੋਂ ਅਤਿਵਾਦ ਨੂੰ ਸਰਪ੍ਰਸਤੀ ਦੇ ਸਥਾਈ ਖ਼ਤਰੇ ਦੀ ਭਿਆਨਕ ਯਾਦ ਦਿਵਾਉਂਦਾ ਸੀ। ਭਾਰਤੀ ਹਥਿਆਰਬੰਦ ਦਸਤਿਆਂ ਨੇ ਕੰਟਰੋਲ ਰੇਖਾ ਨੇੜੇ ਖਸਤਾ ਹਾਲਤ ਵਿੱਚ, ਪੁਣਛ-ਰਾਜੌਰੀ ਸੈਕਟਰ ਵਿੱਚ ਗੁਲਪੁਰ ਕੈਂਪ ਨੂੰ ਨਿਸ਼ਾਨਾ ਬਣਾਇਆ ਹੈ। ਇਸ ਟਿਕਾਣੇ ਨੂੰ 20 ਅਪਰੈਲ, 2023 ਨੂੰ ਪੁਣਛ ਵਿੱਚ ਹੋਏ ਘਾਤਕ ਹਮਲੇ ਦੇ ਨਾਲ ਜੂਨ 2024 ਵਿੱਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ’ਤੇ ਹਮਲੇ ਲਈ ਲਾਂਚਪੈਡ ਮੰਨਿਆ ਜਾਂਦਾ ਸੀ। ਭਾਰਤੀ ਲੜਾਕੂ ਜਹਾਜ਼ਾਂ ਨੇ ਹੋਰ ਉੱਤਰ ਵੱਲ ਪੀਓਕੇ ਦੇ ਤੰਗਧਾਰ ਸੈਕਟਰ ਅੰਦਰ ਲਸ਼ਕਰ-ਏ-ਤਇਬਾ ਵੱਲੋਂ ਚਲਾਏ ਜਾ ਰਹੇ ਸਵਾਈ ਕੈਂਪ ਨੂੰ ਨਿਸ਼ਾਨਾ ਬਣਾਇਆ। ਖੁਫ਼ੀਆ ਏਜੰਸੀਆਂ ਨੇ ਇਸ ਟਿਕਾਣੇ ਨੂੰ ਕਈ ਹਾਈ-ਪ੍ਰੋਫਾਈਲ ਹਮਲਿਆਂ 20 ਅਕਤੂਬਰ, 2024 ਨੂੰ ਸੋਨਮਰਗ, 24 ਅਕਤੂਬਰ ਨੂੰ ਗੁਲਮਰਗ ਅਤੇ 22 ਅਪਰੈਲ, 2025 ਨੂੰ ਪਹਿਲਗਾਮ ਨਾਲ ਜੋੜਿਆ ਹੈ। ਇਕ ਸੂਤਰ ਨੇ ਕਿਹਾ, ‘‘ਕੈਂਪ ਦੇ ਦੂਰ-ਦੁਰਾਡੇ ਸਥਾਨ ਨੇ ਇਸ ਨੂੰ ਕਸ਼ਮੀਰ ਭਰ ਵਿੱਚ ਹਮਲਿਆਂ ਲਈ ਅਤਿਵਾਦੀਆਂ ਨੂੰ ਸਿਖਲਾਈ ਦੇਣ ਅਤੇ ਲਾਮਬੰਦ ਕਰਨ ਲਈ ਇੱਕ ਪਸੰਦੀਦਾ ਸਥਾਨ ਬਣਾਇਆ।’’

You must be logged in to post a comment Login