ਭਾਰਤ ਨੇ ਪਾਕਿਸਤਾਨ ਦੇ ਕਈ ਹਮਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ

ਭਾਰਤ ਨੇ ਪਾਕਿਸਤਾਨ ਦੇ ਕਈ ਹਮਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ

ਨਵੀਂ ਦਿੱਲੀ, 09 ਮਈ : ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਟਕਰਾਅ ਦੇ ਵਿਚਕਾਰ ਭਾਰਤੀ ਫੌਜ ਨੇ ਸ਼ੁੱਕਰਵਾਰ ਸਵੇਰੇ ਕਿਹਾ ਕਿ 8-9 ਮਈ ਦੀ ਰਾਤ ਨੂੰ ਪਾਕਿਸਤਾਨੀ ਹਥਿਆਰਬੰਦ ਫੌਜਾਂ ਵੱਲੋਂ ਭਾਰਤੀ ਖੇਤਰ ’ਤੇ ਕੀਤੇ ਗਏ, ਜਿਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ ਗਿਆ ਅਤੇ ਢੁਕਵਾਂ ਜਵਾਬ ਦਿੱਤਾ ਗਿਆ ਹੈ। ਗੌਰਤਲਬ ਹੈ ਕਿ ਪਾਕਿਸਤਾਨ ਨੇ 8 ਅਤੇ 9 ਮਈ ਦੀ ਦਰਮਿਆਨੀ ਰਾਤ ਨੂੰ ਪੂਰੀ ਪੱਛਮੀ ਸਰਹੱਦ ’ਤੇ ਡਰੋਨ ਅਤੇ ਹੋਰ ਗੋਲਾ ਬਾਰੂਦ ਦੀ ਵਰਤੋਂ ਕਰਕੇ ਕਈ ਹਮਲੇ ਕੀਤੇ। ਇਸ ਦੌਰਾਨ ਪਾਕਿਸਤਾਨੀ ਫੌਜਾਂ ਨੇ ਜੰਮੂ-ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ-ਨਾਲ ਕਈ ਜੰਗਬੰਦੀ ਉਲੰਘਣਾ(CFVs) ਵੀ ਕੀਤੀ।ਭਾਰਤੀ ਫੌਜ ਨੇ ‘ਐਕਸ’ ’ਤੇ ਕਿਹਾ, ‘‘ਡਰੋਨ ਹਮਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕਰਦਿਆਂ CFVs ਨੂੰ ਢੁਕਵਾਂ ਜਵਾਬ ਦਿੱਤਾ ਗਿਆ। ਅਸੀਂ ਰਾਸ਼ਟਰ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਰੱਖਿਆ ਲਈ ਵਚਨਬੱਧ ਹਾਂ। ਸਾਰੇ ਨਾਪਾਕ ਮਨਸੂਬਿਆਂ ਦਾ ਜ਼ੋਰਦਾਰ ਜਵਾਬ ਦਿੱਤਾ ਜਾਵੇਗਾ।’’ ਇਸ ਤੋਂ ਇਲਾਵਾ ਪਾਕਿਸਤਾਨ ਨੇ ਵੀਰਵਾਰ ਰਾਤ ਨੂੰ ਭਾਰਤ ਨਾਲ ਫੌਜੀ ਝੜਪ ਨੂੰ ਵੀ ਤੇਜ਼ ਕਰ ਦਿੱਤਾ, ਸਪੱਸ਼ਟ ਤੌਰ ’ਤੇ ਟਕਰਾਅ ਨੂੰ ਵਧਾਉਣ ਦੀ ਧਮਕੀ ਦਿੱਤੀ ਅਤੇ ਇਹ ਹਮਲੇ ਸ਼ੁੱਕਰਵਾਰ ਤੜਕੇ ਤੱਕ ਜਾਰੀ ਰਹੇ।

You must be logged in to post a comment Login